IMG-LOGO
ਹੋਮ ਪੰਜਾਬ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਹੋਈ ਅਹਿਮ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਹੋਈ ਅਹਿਮ ਮੀਟਿੰਗ

Admin User - Mar 04, 2024 09:28 PM
IMG

ਚੰਡੀਗੜ੍ਹ 4 ਮਾਰਚ 2024-ਪੰਜਾਬ ਦੇ ਮੌਜੂਦਾ ਸਿਆਸੀ ਹਲਾਤ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਅਗਲੀ ਰਣਨੀਤੀ ਉਲੀਕਣ ਲਈ ਗਠਤ ਕੀਤੀ ਗਈ ਪਾਰਟੀ ਦੇ ਪੰਜ ਮੈਂਬਰੀ ਕਮੇਟੀ ਵੱਲੋਂ ਸੌਂਪੀ ਗਈ ਰਿਪੋਰਟ ਤੋਂ ਬਾਅਦ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ.ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਜਿਸ ਵਿੱਚ ਸਮੂਹ ਆਗੂਆਂ ਨੇ ਸਰਬਸੰਮਤੀ ਨਾਲ ਪਾਰਟੀ ਦੇ ਭਵਿੱਖ ਸੰਬੰਧੀ ਫੈਸਲੇ ਲੈਣ ਦਾ ਅਧਿਕਾਰ ਪਾਰਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੂੰ ਦੇ ਦਿੱਤਾ। ਆਉਣ ਵਾਲੇ ਸਮੇਂ ਵਿੱਚ ਸ.ਸੁਖਦੇਵ ਸਿੰਘ ਢੀਂਡਸਾ ਵੱਲੋਂ ਇਸ ਤੇ ਜਲਦ ਐਲਾਨ ਕੀਤਾ ਜਾਵੇਗਾ। 
     ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਸਮੂਹ ਆਗੂਆਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਵਾਜਬ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ ।ਮੀਟਿੰਗ ਵਿੱਚ ਜਸਟਿਸ ਨਿਰਮਲ ਸਿੰਘ ,ਸਰਵਣ ਸਿੰਘ ਫਿਲੌਰ, ਸੰਤ ਬਲਵੀਰ ਸਿੰਘ ਘੁੰਨਸ ,ਅਰਜਨ ਸਿੰਘ ਸ਼ੇਰਗਿੱਲ, ਸੁਖਵਿੰਦਰ ਸਿੰਘ ਔਲਖ , ਪ੍ਰਕਾਸ਼ ਚੰਦ ਗਰਗ,ਸੁਖਵੰਤ ਸਿੰਘ ਸਰਾਓ,ਗੁਰਬਚਨ ਸਿੰਘ ਬਚੀ,ਹਰਵੇਲ ਸਿੰਘ ਮਾਧੋਪੁਰ, ਤੇਜਿੰਦਰਪਾਲ ਸਿੰਘ ਸੰਧੂ, ਅਵਤਾਰ ਸਿੰਘ ਜੌਹਲ, ਹਰਪ੍ਰੀਤ ਸਿੰਘ ਬੰਨੀ ਜੌਲੀ, ,ਰਾਮਪਾਲ ਸਿੰਘ ਬਹਿਣੀਵਾਲ, ਰਣਧੀਰ ਸਿੰਘ ਰੱਖੜਾ,ਮਲਕੀਤ ਸਿੰਘ ਚੰਗਾਲ, ਭੁਪਿੰਦਰ ਸਿੰਘ ਬਜਰੂੜ, ਦਲਜੀਤ ਸਿੰਘ ਅਮਰਕੋਟ,ਜਸਵੰਤ ਸਿੰਘ ਰਾਣੀਪੁਰ,ਡਾ. ਮੇਜਰ ਸਿੰਘ, ਲਖਵੀਰ ਸਿੰਘ ਥਾਬਲਾ, ਸਤਿਗੁਰ ਸਿੰਘ ਨਮੋਲ, ਪ੍ਰਿਤਪਾਲ ਸਿੰਘ ਹਾਂਡਾ, ਮਨਜੀਤ ਸਿੰਘ ਬੱਪੀਆਣਾ, ਰਜਿੰਦਰ ਸਿੰਘ ਸੰਦਲ, ਸਰਬਜੀਤ ਸਿੰਘ ਡੂੰਮਵਾਲੀ,ਜਗਤਾਰ ਸਿੰਘ ਰਾਜੇਆਣਾ, ਗੁਲਵੰਤ ਸਿੰਘ ਉਪਲ, ਕਰਮਵੀਰ ਸਿੰਘ ਪੰਨੂੰ, ਗੁਰਜੀਵਨ ਸਿੰਘ ਸਰੌਂਦ, ਸੁਖਦੇਵ ਸਿੰਘ ਚੱਕ, ਅਜੀਤ ਸਿੰਘ ਚੰਦੂਰਾਈਆਂ, ਤੁਫੈਲ ਮੁਹੰਮਦ, ਹਰਦੇਵ ਸਿੰਘ ਰੋਗਲਾ,ਅਜੀਤ ਸਿੰਘ ਕੁਤਬਾ,ਬਲਦੇਵ ਸਿੰਘ ਚੁੰਘਾ, ਇੰਦਰਪਾਲ ਸਿੰਘ ਸ਼ੇਰਗਿੱਲ, ਸੁਖਜਿੰਦਰ ਸਿੰਘ ਸਿੰਧੜਾ, ਰਵਿੰਦਰ ਸਿੰਘ ਰੰਮੀ ਢਿੱਲੋਂ, ਦਵਿੰਦਰ ਸਿੰਘ ਸੋਢੀ,ਜਸਵਿੰਦਰ ਸਿੰਘ ਓਐਸਡੀ ਅਤੇ ਗੁਰਵਿੰਦਰ ਸਿੰਘ ਗਿੰਦੀ ਆਦਿ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.