ਤਾਜਾ ਖਬਰਾਂ
.
ਫ਼ਤਹਿਗੜ੍ਹ ਸਾਹਿਬ: ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਅਫ਼ੀਮ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਨਸ਼ਿਆਂ ਦੀ ਇਹ ਖੇਪ ਚੰਡੀਗੜ੍ਹ ਪਹੁੰਚਾਈ ਜਾਣੀ ਸੀ। ਮੁਲਜ਼ਮ ਦੀ ਪਛਾਣ ਸਤਿਆਵਾਨ ਵਾਸੀ ਬਦਾਊਂ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਪੁਲਿਸ ਨੇ ਉਸ ਦਾ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫਤਹਿਗੜ੍ਹ ਸਾਹਿਬ ਦੇ ਐਸਪੀ (ਆਈ) ਰਾਕੇਸ਼ ਯਾਦਵ ਨੇ ਦੱਸਿਆ ਕਿ ਸਤਿਆਵਾਨ ਨੂੰ ਪੁਲੀਸ ਨੇ ਸਰਹਿੰਦ ਮੰਡੀ ਨੇੜੇ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਅਫੀਮ ਉੱਤਰ ਪ੍ਰਦੇਸ਼ ਤੋਂ ਲਿਆ ਕੇ ਚੰਡੀਗੜ੍ਹ ਵਿੱਚ ਸਪਲਾਈ ਕੀਤੀ ਜਾਣੀ ਸੀ।ਸਤਿਆਵਾਨ ਨੇ ਪੁੱਛਗਿੱਛ 'ਚ ਮੰਨਿਆ ਕਿ ਉਹ ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਅਫੀਮ ਸਪਲਾਈ ਕਰਦਾ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਖਰੜ ਥਾਣੇ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਹੈ।
Get all latest content delivered to your email a few times a month.