ਤਾਜਾ ਖਬਰਾਂ
.
ਨਵੀਂ ਦਿੱਲੀ: ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਇਹ ਨਵੀਆਂ ਕੀਮਤਾਂ ਸ਼ੁੱਕਰਵਾਰ ਸਵੇਰੇ ਯਾਨੀ ਅੱਜ 6 ਵਜੇ ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਕੀਮਤਾਂ 21 ਮਈ 2022 ਨੂੰ ਘਟਾਈਆਂ ਗਈਆਂ ਸਨ।
ਕੇਂਦਰੀ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਪੁਰੀ ਨੇ ਵੀਰਵਾਰ (14 ਮਾਰਚ) ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ "ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਰੋੜਾਂ ਭਾਰਤੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਹੂਲਤਾਂ ਉਨ੍ਹਾਂ ਦਾ ਟੀਚਾ ਹੈ।"
Get all latest content delivered to your email a few times a month.