ਤਾਜਾ ਖਬਰਾਂ
.
ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਹਨ। ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ ਵਿੱਚ ਹੈ। ਇਸ ਦੇ ਨਾਲ ਹੀ 28 ਮਾਰਚ ਨੂੰ ਸੂਬੇ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਹੋਵੇਗੀ, ਜਦਕਿ ਸੂਬੇ ਵਿੱਚ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।
ਸਿੱਖਿਆ ਵਿਭਾਗ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵਿੱਚ 26 ਫਰਵਰੀ ਤੋਂ 15 ਮਾਰਚ ਤੱਕ ਹੋਣ ਵਾਲੀਆਂ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਮੁਕੰਮਲ ਹੋ ਗਈਆਂ ਹਨ। ਸਾਰੇ ਸਕੂਲਾਂ ਨੂੰ 20 ਮਾਰਚ ਤੱਕ ਨਤੀਜੇ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹੁਣ 28 ਮਾਰਚ ਨੂੰ ਮੈਗਾ ਪੀ.ਟੀ.ਐਮ. ਹੋਵੇਗੀ, ਜਿਸ 'ਚ ਅਧਿਆਪਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਰਿਜ਼ਲਟ ਤੇ ਰਿਪੋਰਟ ਕਾਰਡ ਦਿੱਤੇ ਜਾਣਗੇ। ਪੇਟੀਐਮ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਮਾਪੇ ਵੀ ਮੌਜੂਦ ਹੋਣਗੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।
Get all latest content delivered to your email a few times a month.