ਤਾਜਾ ਖਬਰਾਂ
ਖਮਾਣੋ 23 ਮਾਰਚ: ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ ਤੋਂ ਦੇਰ ਰਾਤ 10 ਵਜੇ ਤੱਕ 10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ -2024 ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਨਾਮੀ ਗੱਤਕਾ ਅਖਾੜਿਆਂ ਦੇ ਗੱਤਕੇਬਾਜ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾਉਣਗੇ।
ਇਹ ਜਾਣਕਾਰੀ ਦਿੰਦੇ ਹੋਏ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਅਤੇ ਕਾਰਜਕਾਰਨੀ ਮੈਂਬਰ ਯੋਗਰਾਜ ਸਿੰਘ ਭਾਂਬਰੀ ਗੱਤਕਾ ਕੋਚ ਨੇ ਦੱਸਿਆ ਕਿ ਇਸ ਮੌਕੇ ਜੰਗਜੂ ਸ਼ਸਤਰ ਕਲਾ ਦੇ ਪ੍ਰਦਰਸ਼ਨ ਅਤੇ ਗੱਤਕਾ ਮੁਕਾਬਲਿਆਂ ਵਿਚ ਲੜਕੇ ਤੇ ਲੜਕੀਆਂ ਵੀ ਭਾਗ ਲੈਣਗੀਆਂ। ਇਹਨਾਂ ਵਿਰਾਸਤੀ ਖੇਡਾਂ ਮੌਕੇ ਗੱਤਕਾ ਸੋਟੀ-ਫੱਰੀ ਦੇ ਵਿਅਕਤੀਗਤ ਮੁਕਾਬਲੇ ਵੀ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀਆਂ ਦਾ ਵਿਸੇਸ਼ ਤੌਰ ਉਤੇ ਸਨਮਾਨ ਕੀਤਾ ਜਾਵੇਗਾ ਅਤੇ ਕੌਂਸਲ ਵੱਲੋਂ ਸਮੂਹ ਗੱਤਕੇਬਾਜਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ।
Get all latest content delivered to your email a few times a month.