ਤਾਜਾ ਖਬਰਾਂ
ਅੰਮ੍ਰਿਤਸਰ: 1992 ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਤਤਕਾਲੀ ਐਸਐਚਓ ਅਮਰਜੀਤ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਦਸ ਸਾਲ ਦੀ ਸਜ਼ਾ ਸੁਣਾਈ ਹੈ। ਉਸ ਨੂੰ ਧਾਰਾ 120 ਅਤੇ 364 ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਹੈ ਅਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਉਸ ਨੂੰ ਇੱਕ ਸਾਲ ਹੋਰ ਕੈਦ ਕੱਟਣੀ ਪਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਦੇ ਇੱਕ ਮੁਲਜ਼ਮ ਤਤਕਾਲੀ ਡੀਐਸਪੀ ਅਸ਼ੋਕ ਕੁਮਾਰ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਚਾਰਜਸ਼ੀਟ ਸਾਲ 1999 ਵਿੱਚ ਦਾਇਰ ਕੀਤੀ ਗਈ ਸੀ।
Get all latest content delivered to your email a few times a month.