ਤਾਜਾ ਖਬਰਾਂ
ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਮੌਜੂਦ ਸਨ।ਨਿਊਜ਼ ਏਜੰਸੀਆਂ ਮੁਤਾਬਕ ਅਡਵਾਨੀ ਦੀ ਖ਼ਰਾਬ ਸਿਹਤ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ 3 ਫਰਵਰੀ ਨੂੰ ਉਨ੍ਹਾਂ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ।
ਦੱਸ ਦੇਈਏ ਕਿ ਭਾਰਤ ਰਤਨ ਰਾਸ਼ਟਰਪਤੀ ਨੇ ਸ਼ਨੀਵਾਰ (30 ਮਾਰਚ) ਨੂੰ ਰਾਸ਼ਟਰਪਤੀ ਭਵਨ ਵਿਖੇ 4 ਸ਼ਖਸੀਅਤਾਂ ਨੂੰ ਮਰਨ ਉਪਰੰਤ ਭਾਰਤ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਖੇਤੀ ਵਿਗਿਆਨੀ ਡਾ.ਐਮ.ਐਸ.ਸਵਾਮੀਨਾਥਨ ਸ਼ਾਮਲ ਹਨ।
ਚਾਰ ਸ਼ਖਸੀਅਤਾਂ ਦੇ ਪਰਿਵਾਰਾਂ ਨੇ ਰਾਸ਼ਟਰਪਤੀ ਭਵਨ ਵਿੱਚ ਇਹ ਸਨਮਾਨ ਪ੍ਰਾਪਤ ਕੀਤਾ। ਨਰਸਿਮਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮਐਸ ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਨੇ ਰਾਸ਼ਟਰਪਤੀ ਤੋਂ ਸਨਮਾਨ ਪ੍ਰਾਪਤ ਕੀਤਾ।
Get all latest content delivered to your email a few times a month.