ਤਾਜਾ ਖਬਰਾਂ
ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨ ਅੰਦੋਲਨ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਚੱਲ ਰਹੇ ਕਿਸਾਨ ਅੰਦੋਲਨ 2.0 ਵਿੱਚ ਅੱਜ ਸਵੇਰੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 48ਵੇਂ ਦਿਨ ਅੱਜ ਦਇਆ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਤਰਸਿੱਕਾ, ਬਾਬਾ ਬਕਾਲਾ, ਅੰਮ੍ਰਿਤਸਰ ਦੀ ਮੌਤ ਹੋ ਗਈ। ਫਿਲਹਾਲ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਸਾਹਮਣੇ ਆਵੇਗਾ। ਮ੍ਰਿਤਕ ਦਇਆ ਸਿੰਘ 71 ਸਾਲਾਂ ਦੇ ਸਨ ਅਤੇ ਲੰਬੇ ਸਮੇਂ ਤੋਂ ਸਰਹੱਦ 'ਤੇ ਮੌਜੂਦ ਸਨ।
Get all latest content delivered to your email a few times a month.