IMG-LOGO
ਹੋਮ ਖੇਡਾਂ: ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੀਮ ਦੇ ਵਨਡੇ ਅਤੇ ਟੀ-20...

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੀਮ ਦੇ ਵਨਡੇ ਅਤੇ ਟੀ-20 ਦੇ ਕਪਤਾਨ

Admin User - Apr 01, 2024 12:27 AM
IMG

.

ਪਾਕਿਸਤਾਨ ਦੇ ਸਾਬਕਾ ਕਪਤਾਨ ਬਾਬਰ ਆਜ਼ਮ ਨੂੰ ਫਿਰ ਤੋਂ ਪਾਕਿਸਤਾਨ ਕ੍ਰਿਕਟ ਟੀਮ ਦਾ ਵਾਈਟ-ਬਾਲ (ਓਡੀਆਈ ਅਤੇ ਟੀ-20) ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਐਤਵਾਰ ਨੂੰ ਇਹ ਐਲਾਨ ਕੀਤਾ। ਵਨਡੇ ਵਿਸ਼ਵ ਕੱਪ 2023 ਵਿੱਚ ਪਾਕਿਸਤਾਨ ਦਾ ਪ੍ਰਦਰਸ਼ਨ ਖ਼ਰਾਬ ਰਿਹਾ ਸੀ। ਬਾਬਰ ਆਜ਼ਮ ਨੇ ਵਿਸ਼ਵ ਕੱਪ ਤੋਂ ਬਾਅਦ ਹੀ ਤਿੰਨਾਂ ਫਾਰਮੈਟਾਂ ਦੀ ਕਪਤਾਨੀ ਛੱਡ ਦਿੱਤੀ ਸੀ। ਇਸ ਤੋਂ ਬਾਅਦ ਸ਼ਾਨ ਮਸੂਦ ਨੂੰ ਟੈਸਟ ਅਤੇ ਸ਼ਾਹੀਨ ਅਫਰੀਦੀ ਨੂੰ ਟੀ-20 ਫਾਰਮੈਟ ਦਾ ਕਪਤਾਨ ਬਣਾਇਆ ਗਿਆ।

ਜ਼ਿਕਰਯੋਗ ਹੈ ਕਿ ਬਾਬਰ ਦੀ ਕਪਤਾਨੀ 'ਚ ਪਾਕਿਸਤਾਨੀ ਟੀਮ ਵਨਡੇ ਅਤੇ ਟੀ-20 ਟੀਮ ਰੈਂਕਿੰਗ 'ਚ ਨੰਬਰ-1 'ਤੇ ਪਹੁੰਚ ਗਈ ਹੈ। ਉਨ੍ਹਾਂ ਦੀ ਕਪਤਾਨੀ 'ਚ ਟੀਮ ਟੀ-20 ਵਿਸ਼ਵ ਕੱਪ 2022 ਦੇ ਫਾਈਨਲ 'ਚ ਪਹੁੰਚੀ ਸੀ ਪਰ ਟੀਮ ਨੂੰ ਇੰਗਲੈਂਡ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

 

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.