IMG-LOGO
ਹੋਮ ਖੇਡਾਂ: IPL-2024, 12 Match, GT vs SRH: ਗੁਜਰਾਤ ਨੇ ਹੈਦਰਾਬਾਦ ਨੂੰ...

IPL-2024, 12 Match, GT vs SRH: ਗੁਜਰਾਤ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ,ਮਿਲਰ ਨੇ ਛੱਕਾ ਜੜ ਕੇ ਦਿਵਾਈ ਜਿੱਤ

Admin User - Apr 01, 2024 06:14 AM
IMG

.

ਗੁਜਰਾਤ ਟਾਇਟਨਸ (ਜੀ.ਟੀ.) ਨੇ ਇੰਡੀਅਨ ਪ੍ਰੀਮੀਅਰ ਲੀਗ-2024 ਵਿੱਚ ਆਪਣੀ ਦੂਜੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 12ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੂੰ 7 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਗੁਜਰਾਤ ਦੀ ਟੀਮ ਅੰਕ ਸੂਚੀ ਵਿਚ ਚੌਥੇ ਸਥਾਨ 'ਤੇ ਆ ਗਈ ਹੈ, ਜਦਕਿ ਹੈਦਰਾਬਾਦ 5ਵੇਂ ਸਥਾਨ 'ਤੇ ਹੈ।

 

ਅਹਿਮਦਾਬਾਦ 'ਚ ਐਤਵਾਰ ਨੂੰ ਹੋਏ ਪਹਿਲੇ ਮੈਚ 'ਚ ਸਨਰਾਈਜ਼ਰਸ ਹੈਦਰਾਬਾਦ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 7 ਵਿਕਟਾਂ 'ਤੇ 162 ਦੌੜਾਂ ਬਣਾਈਆਂ। ਜਵਾਬ ਵਿੱਚ ਗੁਜਰਾਤ ਦੇ ਬੱਲੇਬਾਜ਼ਾਂ ਨੇ 163 ਦੌੜਾਂ ਦਾ ਟੀਚਾ 19.1 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ।ਡੇਵਿਡ ਮਿਲਨ ਨੇ 19ਵੇਂ ਓਵਰ ਦੀ ਗੇਂਦਬਾਜ਼ੀ ਕਰਨ ਆਏ ਜੈਦੇਵ ਉਨਾਦਕਟ ਦੀ ਪਹਿਲੀ ਗੇਂਦ 'ਤੇ ਛੱਕਾ ਜੜ ਕੇ ਗੁਜਰਾਤ ਨੂੰ ਜਿੱਤ ਦਿਵਾਈ। ਸਾਈ ਸੁਦਰਸ਼ਨ ਨੇ 36 ਗੇਂਦਾਂ 'ਤੇ 45 ਦੌੜਾਂ ਦੀ ਪਾਰੀ ਖੇਡੀ, ਜਦਕਿ ਡੇਵਿਡ ਮਿਲਰ ਨੇ 27 ਗੇਂਦਾਂ 'ਤੇ ਨਾਬਾਦ 44 ਦੌੜਾਂ ਬਣਾਈਆਂ। ਕਪਤਾਨ ਸ਼ੁਭਮਨ ਗਿੱਲ ਨੇ 36 ਅਤੇ ਰਿਧੀਮਾਨ ਸਾਹਾ ਨੇ 25 ਦੌੜਾਂ ਦਾ ਯੋਗਦਾਨ ਪਾਇਆ। ਐਸਆਰਐਚ ਲਈ ਅਭਿਸ਼ੇਕ ਸ਼ਰਮਾ ਅਤੇ ਅਬਦੁਲ ਸਮਦ ਨੇ 29-29 ਦੌੜਾਂ ਬਣਾਈਆਂ। ਹੇਨਰਿਕ ਕਲਾਸੇਨ ਨੇ 24 ਦੌੜਾਂ ਦਾ ਯੋਗਦਾਨ ਦਿੱਤਾ। ਮੋਹਿਤ ਸ਼ਰਮਾ ਨੇ ਤਿੰਨ ਵਿਕਟਾਂ ਲਈਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.