ਤਾਜਾ ਖਬਰਾਂ
.
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਅੱਜ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਨੂੰ ਜੇਲ੍ਹ ਤੋਂ ਸਰਕਾਰ ਚਲਾਉਣੀ ਚਾਹੀਦੀ ਹੈ ਨਾ ਕਿ ਅਸਤੀਫਾ ਦੇਣਾ ਚਾਹੀਦਾ ਹੈ।
ਦੱਸ ਦੇਈਏ ਕਿ ਕੇਜਰੀਵਾਲ ਨੂੰ ਪਿਛਲੇ ਮਹੀਨੇ ਯਾਨੀ ਮਾਰਚ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। ਉਹ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹੈ। ਪਾਰਟੀ ਨੇਤਾਵਾਂ ਨੇ ਕਿਹਾ ਕਿ ਮੰਗਲਵਾਰ ਨੂੰ ਬੈਠਕ ਦੌਰਾਨ 'ਆਪ' ਵਿਧਾਇਕਾਂ ਨੇ ਸੁਨੀਤਾ ਕੇਜਰੀਵਾਲ ਨੂੰ ਕਿਹਾ ਕਿ ਦਿੱਲੀ ਦੇ ਦੋ ਕਰੋੜ ਲੋਕ ਮੁੱਖ ਮੰਤਰੀ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਅਸਤੀਫਾ ਨਹੀਂ ਦੇਣਾ ਚਾਹੀਦਾ। ਦਿੱਲੀ 'ਚ 'ਆਪ' ਦੇ 62 'ਚੋਂ 55 ਵਿਧਾਇਕ ਬੈਠਕ 'ਚ ਮੌਜੂਦ ਸਨ। 'ਆਪ' ਨੇਤਾਵਾਂ ਨੇ ਕਿਹਾ ਕਿ ਚਾਰ ਵਿਧਾਇਕ ਸ਼ਹਿਰ ਤੋਂ ਬਾਹਰ ਹਨ ਜਦਕਿ ਤਿੰਨ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਜੇਲ੍ਹ 'ਚ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਹੈ।
Get all latest content delivered to your email a few times a month.