IMG-LOGO
ਹੋਮ ਪੰਜਾਬ: ਕਪੂਰਥਲਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਜ਼ਹਿਰੀਲੀ...

ਕਪੂਰਥਲਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੀਤੀ ਖੁਦਕੁਸ਼ੀ:

Admin User - Apr 03, 2024 09:04 AM
IMG

.

ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਬਾਊਪੁਰ ਜਾਦੀਦ 'ਚ ਕਰਜ਼ੇ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਬਾਊਪੁਰ ਜੱਦੀਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਾਨਸਿਕ ਪ੍ਰੇਸ਼ਾਨੀ ਕਾਰਨ ਪਿੰਡ ਬਾਊਪੁਰ ਜੱਦੀਦ ਦੇ ਰਹਿਣ ਵਾਲੇ ਕਿਸਾਨ ਗੁਰਜੰਟ ਸਿੰਘ ਨੇ ਦੇਰ ਸ਼ਾਮ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਕਿਸਾਨ ਨੂੰ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

 

ਪਿੰਡ ਵਾਸੀਆਂ ਨੇ ਦੱਸਿਆ ਕਿ ਮੰਡ ਖੇਤਰ ਵਿੱਚ ਹਰ ਵਾਰ ਹੜ੍ਹ ਆਉਣ ਨਾਲ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ। ਜਿਸ ਕਾਰਨ ਗੁਰਜੰਟ ਸਿੰਘ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਕਿਉਂਕਿ ਗੁਰਜੰਟ ਸਿੰਘ ਦੇ ਖੇਤ ਅਜੇ ਵੀ ਰੇਤ ਨਾਲ ਭਰੇ ਪਏ ਹਨ। ਜਿਸ ਕਾਰਨ ਅਗਲੀ ਫ਼ਸਲ ਦੀ ਬਿਜਾਈ ਨਹੀਂ ਹੋ ਸਕੀ ਅਤੇ ਆਰਥਿਕ ਸੰਕਟ ਡੂੰਘਾ ਹੋਣ ਲੱਗਾ ਹੈ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਦੇਰ ਸ਼ਾਮ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ।ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੁਰਜੰਟ ਸਿੰਘ ਦਾ ਬੈਂਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਸਰਕਾਰ ਉਸ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕਰੇ। ਥਾਣਾ ਕਬੀਰਪੁਰ ਦੇ ਐੱਸਐੱਚਓ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.