ਤਾਜਾ ਖਬਰਾਂ
...।।
ਚੰਡੀਗੜ੍ਹ ਪੀਜੀਆਈ ਦੇ ਠੇਕਾ ਕਰਮਚਾਰੀ ਬੁੱਧਵਾਰ ਨੂੰ ਹੜਤਾਲ 'ਤੇ ਚਲੇ ਗਏ। ਹੜਤਾਲ ਕਾਰਨ ਓਪੀਡੀ ਤੋਂ ਲੈ ਕੇ ਵਾਰਡ ਤੱਕ ਦਾ ਸਿਸਟਮ ਠੱਪ ਹੋ ਗਿਆ ਹੈ। ਮੰਗਲਵਾਰ ਨੂੰ ਯੂਨੀਅਨ ਦੇ ਅਧਿਕਾਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਸੀ। ਜਿਸ ਦੇ ਵਿਰੋਧ ਵਿੱਚ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਹਜ਼ਾਰਾਂ ਠੇਕਾ ਮੁਲਾਜ਼ਮ ਬਰਾਬਰ ਕੰਮ, ਬਰਾਬਰ ਤਨਖਾਹ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਪੀਜੀਆਈ ਪ੍ਰਸ਼ਾਸਨ ਨਾਲ ਸੰਘਰਸ਼ ਕਰ ਰਹੇ ਹਨ। ਮੰਗਾਂ ਨੂੰ ਲੈ ਕੇ ਪੀਜੀਆਈ ਪ੍ਰਸ਼ਾਸਨ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਜੁਆਇੰਟ ਐਕਸ਼ਨ ਕਮੇਟੀ ਦੇ ਅਧਿਕਾਰੀਆਂ ਦਰਮਿਆਨ ਕਈ ਮੀਟਿੰਗਾਂ ਹੋਈਆਂ। ਪਰ ਅੱਜ ਤੱਕ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।
Get all latest content delivered to your email a few times a month.