ਤਾਜਾ ਖਬਰਾਂ
.
ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਨਵਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਕੈਨੇਡਾ ਦੇ ਓਨਟਾਰੀਓ 'ਚ ਰਹਿੰਦਾ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ।
ਮ੍ਰਿਤਕ ਅਗਸਤ 2022 ਵਿੱਚ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਓਨਟਾਰੀਓ ਦੇ ਮਿਲਟਨ 'ਚ ਨਵਰਾਜ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਪੁੱਤਰ ਦੀ ਮੌਤ ਦੀ ਖਬਰ ਸੁਣਦੇ ਹੀ ਘਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।
Get all latest content delivered to your email a few times a month.