IMG-LOGO
ਹੋਮ ਪੰਜਾਬ: ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਤਲੁਜ ਦਰਿਆ ਦੇ ਤੇਜ਼ ਵਹਾਅ ਵਿੱਚ ਡੁੱਬਿਆ...

ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਤਲੁਜ ਦਰਿਆ ਦੇ ਤੇਜ਼ ਵਹਾਅ ਵਿੱਚ ਡੁੱਬਿਆ ਕਿਸਾਨ, ਭਾਲ ਜਾਰੀ

Admin User - Apr 03, 2024 11:32 PM
IMG

...

ਫ਼ਿਰੋਜ਼ਪੁਰ: ਫ਼ਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਤਲੁਜ ਦਰਿਆ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਇੱਕ ਕਿਸਾਨ ਦੇ ਵਹਿ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੀਐਸਐਫ ਮੋਟਰ ਬੋਟ ਨਾਲ ਪਾਣੀ ਵਿੱਚ ਫਸੇ ਕਿਸਾਨ ਦੀ ਭਾਲ ਕਰ ਰਹੀ ਹੈ। ਕਿਸਾਨ ਦੇ ਪਰਿਵਾਰਕ ਮੈਂਬਰ, ਪਿੰਡ ਵਾਸੀ ਅਤੇ ਗੋਤਾਖੋਰ ਮੌਕੇ 'ਤੇ ਪਹੁੰਚ ਗਏ।
ਲੋਕਾਂ ਨੇ ਦੱਸਿਆ ਕਿ ਬੀ.ਐੱਸ.ਐੱਫ.ਚੈੱਕ ਪੋਸਟ ਦੋਨਾ ਤੇਲੂ ਮੱਲ ਦੇ ਇਲਾਕੇ ਦੇ ਕਿਸਾਨ ਹਰ ਰੋਜ਼ ਸਤਲੁਜ ਦਰਿਆ ਰਾਹੀਂ ਆਪਣੀ ਜ਼ਮੀਨ ਵਾਹੁਣ ਲਈ ਜਾਂਦੇ ਹਨ। ਅੱਜ ਸ਼ਾਮ ਜਦੋਂ 4 ਕਿਸਾਨ ਦਰਿਆ ਦੇ ਵਿਚਕਾਰ ਰੱਸੀ ਫੜ੍ਹ ਕੇ ਆਪਣੇ ਪਿੰਡ ਵੱਲ ਆ ਰਹੇ ਸਨ ਤਾਂ ਅਚਾਨਕ ਇਕ ਕਿਸਾਨ ਅਮਰੀਕ ਸਿੰਘ (47) ਪਾਣੀ ਦੇ ਤੇਜ਼ ਕਰੰਟ ਦੀ ਲਪੇਟ 'ਚ ਆ ਕੇ ਪਿੱਛੇ ਰਹਿ ਗਿਆ। ਇਹ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲੋਕ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਆਉਣ ਦੀ ਉਡੀਕ ਕਰ ਰਹੇ ਹਨ | ਦੱਸਿਆ ਜਾ ਰਿਹਾ ਹੈ ਕਿ ਅਮਰੀਕ ਸਿੰਘ ਦੇ ਛੋਟੇ-ਛੋਟੇ ਬੱਚੇ ਹਨ ਅਤੇ ਉਹ ਗਰੀਬ ਕਿਸਾਨ ਪਰਿਵਾਰ ਤੋਂ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.