ਤਾਜਾ ਖਬਰਾਂ
ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਬੱਚੇ ਦੇ ਜਨਮ ਦੇ ਮਾਮਲੇ 'ਚ ਰਾਹਤ ਮਿਲੀ ਹੈ। ਸਰਕਾਰ ਨੇ ਚਰਨ ਕੌਰ ਵੱਲੋਂ 58 ਸਾਲ ਦੀ ਉਮਰ ਵਿੱਚ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਦੀ ਜਾਂਚ ’ਤੇ ਰੋਕ ਲਾ ਦਿੱਤੀ ਹੈ। ਚਰਨ ਕੌਰ ਨੇ ਭਾਰਤ ਵਿੱਚ ਹੀ ਬੱਚੇ ਨੂੰ ਜਨਮ ਦਿੱਤਾ, ਜਦੋਂ ਕਿ ਉਸ ਨੇ ਲੰਡਨ, ਇੰਗਲੈਂਡ ਤੋਂ ਇਨ ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਦਾ ਸਾਰਾ ਇਲਾਜ ਕਰਵਾਇਆ। ਜਿਸ ਕਾਰਨ ਸਰਕਾਰ ਵੱਲੋਂ ਆਈਵੀਐਫ ਸਬੰਧੀ ਬਣਾਏ ਗਏ ਕਾਨੂੰਨ ਬੱਚੇ ਦੇ ਜਨਮ 'ਤੇ ਲਾਗੂ ਨਹੀਂ ਹੁੰਦੇ।
ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸਰਕਾਰ ਹਸਪਤਾਲ ਖਿਲਾਫ ਕਾਰਵਾਈ ਕਰ ਸਕਦੀ ਹੈ। ਹੁਣ ਕਾਰਵਾਈ ਵੀ ਰੋਕ ਦਿੱਤੀ ਜਾਵੇਗੀ। ਕਿਉਂਕਿ ਬੱਚੇ ਦੀ ਡਿਲੀਵਰੀ ਨੂੰ ਰੋਕਿਆ ਨਹੀਂ ਜਾ ਸਕਦਾ ਸੀ। ਅਜਿਹੇ 'ਚ ਕੋਈ ਵੀ ਹਸਪਤਾਲ ਬੱਚੇ ਦੀ ਡਿਲੀਵਰੀ ਕਰ ਸਕਦਾ ਹੈ।
ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ-ਸਿਹਤ ਵਿਭਾਗ ਨੇ ਉਨ੍ਹਾਂ ਤੋਂ ਸਿਰਫ਼ ਇੱਕ ਵਾਰ ਪੁੱਛਗਿੱਛ ਕੀਤੀ ਹੈ। ਉਸ ਤੋਂ ਬਾਅਦ ਵਿਭਾਗ ਨੇ ਕੋਈ ਸਵਾਲ ਨਹੀਂ ਪੁੱਛਿਆ। ਦੱਸ ਦੇਈਏ ਕਿ ਸਿੱਧੂ ਮੂਸੇਵਾਲੇ ਦੀ ਮਾਂ ਚਰਨ ਕੌਰ ਨੇ 17 ਮਾਰਚ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਸੀ।
Get all latest content delivered to your email a few times a month.