ਤਾਜਾ ਖਬਰਾਂ
.
ਮੋਗਾ: ਮੋਗਾ ਵਿੱਚ ਲੁਟੇਰਿਆਂ ਤੇ ਚੋਰਾਂ ਦਾ ਹੌਂਸਲਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਦਿਨ ਦਿਹਾੜੇ ਤਿੰਨ ਲੁਟੇਰਿਆਂ ਨੇ ਇੱਕ ਵਿਅਕਤੀ ਤੋਂ 1 ਲੱਖ ਰੁਪਏ ਅਤੇ ਇੱਕ ਐਪਲ ਮੋਬਾਈਲ ਫੋਨ ਖੋਹ ਲਿਆ। ਇਸ ਘਟਨਾ ਨੂੰ ਤਿੰਨ ਅਣਪਛਾਤੇ ਵਿਅਕਤੀਆਂ ਨੇ ਮੋਗਾ ਜ਼ਿਲ੍ਹੇ ਦੇ ਹਿੰਮਤਪੁਰਾ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ 'ਤੇ ਪਿਸਤੌਲ ਦੀ ਨੋਕ 'ਤੇ ਅੰਜਾਮ ਦਿੱਤਾ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਵਾਸੀ ਹਿੰਮਤਪੁਰਾ ਨੇ ਸ਼ਿਕਾਇਤ ਦਿੱਤੀ ਹੈ ਕਿ ਉਹ ਦੇਰ ਸ਼ਾਮ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਪਿੰਡ ਦੇ ਪੁਲ ਨੇੜੇ ਪਹੁੰਚਿਆ ਤਾਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਰੋਕ ਕੇ ਬੰਦੂਕ ਦੀ ਨੋਕ 'ਤੇ 1 ਲੱਖ ਰੁਪਏ ਅਤੇ ਐਪਲ ਆਈਫੋਨ ਖੋਹ ਲਿਆ। ਇੰਨਾ ਹੀ ਨਹੀਂ ਤਿੰਨਾਂ ਬਦਮਾਸ਼ਾਂ ਨੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਦੱਸ ਦੇਈਏ ਕਿ ਇਸ ਮਾਮਲੇ 'ਚ ਥਾਣਾ ਨਿਹਾਲ ਸਿੰਘ ਵਾਲਾ 'ਚ ਅਣਪਛਾਤੇ ਵਿਅਕਤੀਆਂ ਖਿਲਾਫ ਲੁੱਟ-ਖੋਹ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Get all latest content delivered to your email a few times a month.