IMG-LOGO
ਹੋਮ ਪੰਜਾਬ: ਵੱਡੀ ਖ਼ਬਰ# ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ...

ਵੱਡੀ ਖ਼ਬਰ# ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਕੀਤਾ ਐਲਾਨ, ਦੇਖੋ ਸੂਚੀ

Admin User - Apr 04, 2024 03:11 AM
IMG

 

ਚੰਡੀਗੜ੍ਹ 3 ਅਪ੍ਰੈਲ: ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 1 ਜੂਨ, 2024 ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ। ਇਸ ਕਮੇਟੀ ਵਿੱਚ  15 ਮੈਂਬਰ ਸ਼ਾਮਲ ਹੋਣਗੇ ਅਤੇ 6 ਮੈਂਬਰ ਸਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਹੋਣਗੇ। ਕਮੇਟੀ ਦੇ ਚੇਅਰਮੈਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ ਹੋਣਗੇ ਅਤੇ ਡਾ. ਦਲਜੀਤ ਸਿੰਘ ਚੀਮਾ ਇਸ ਕਮੇਟੀ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਜਿਹਨਾਂ ਹੋਰ ਆਗੂਆਂ ਨੂੰ ਇਸ ਮੈਨੀਫੈਸਟੋ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ  ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਗੁਲਜਾਰ ਸਿੰਘ ਰਣੀਕੇ,  ਅਨਿਲ ਜੋਸ਼ੀ,  ਹੀਰਾ ਸਿੰਘ ਗਾਬੜੀਆ, ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾਂ, ਪਵਨ ਕੁਮਾਰ ਟੀਨੂੰ, ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਹਰਚਰਨ ਸਿੰਘ ਬੈਂਸ ਦੇ ਨਾਮ ਸ਼ਾਮਲ ਹਨ। ਜਿਹਨਾਂ 6 ਆਗੂਆਂ ਨੂੰ ਇਸ ਕਮੇਟੀ ਵਿੱਚ ਸ਼ਪੈਸ਼ਲ ਇਨਵਾਈਟੀ ਵਜੋ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸਰਬਜੀਤ ਸਿੰਘ ਝਿੰਜਰ, ਪ੍ਰਧਾਨ ਯੂਥ ਅਕਾਲੀ ਦਲ, ਬੀਬੀ ਹਰਗੋਬਿੰਦ ਕੌਰ, ਪ੍ਰਧਾਨ ਇਸਤਰੀ ਅਕਾਲੀ ਦਲ,  ਅਰਸ਼ਦੀਪ ਸਿੰਘ ਕਲੇਰ, ਮੁੱਖ ਬੁਲਾਰਾ ਅਤੇ ਪ੍ਰਧਾਨ ਲੀਗਲ ਵਿੰਗ, ਸ਼੍ਰੀਮਤੀ ਜਾਹਿਦਾ ਸੁਲੇਮਾਨ, ਹਲਕਾ ਇੰਚਾਰਜ਼ ਮਲੇਰਕੋਟਲਾ,  ਬੰਟੀ ਮਸੀਹ, ਸੀਨੀਅਰ ਕ੍ਰਿਸ਼ਚਨ ਆਗੂ ਅਤੇ  ਅਮਨ ਸੁਪਾਰੀਵਿੰਡ, ਸੀਨੀਅਰ ਕ੍ਰਿਸ਼ਚਨ ਆਗੂ ਦੇ ਨਾਮ ਸ਼ਾਮਲ ਹਨ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.