ਤਾਜਾ ਖਬਰਾਂ
.
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਅਧਿਕਾਰੀ ਪਰਮਪਾਲ ਕੌਰ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੇ ਚਰਚੇ ਹਨ। ਖਬਰ ਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਪਰਮਪਾਲ ਕੌਰ ਕੱਲ ਦਿੱਲੀ ਵਿਖੇ ਰਹੇ ਅਤੇ ਇਹ ਵੀ ਪਤਾ ਲੱਗਾ ਹੈ ਕਿ ਉਹਨਾਂ ਨੇ ਭਾਜਪਾ ਦੇ ਦਰਬਾਰ ਚ ਵੀ ਮੀਟਿੰਗ ਕੀਤੀ। ਸੂਤਰ ਇਹ ਵੀ ਦੱਸਦੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ । ਭਾਜਪਾ ਉਹਨਾਂ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਵੀ ਬਣਾ ਸਕਦੀ ਹੈ। ਉਧਰ ਦੂਜੇ ਪਾਸੇ ਇਹ ਵੀ ਦੱਸਣਾ ਹੋਵੇਗਾ ਕਿ ਸਿਕੰਦਰ ਸਿੰਘ ਮਲੂਕਾ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਮੈਂਬਰ ਵੀ ਹਨ।
Get all latest content delivered to your email a few times a month.