IMG-LOGO
ਹੋਮ ਰਾਸ਼ਟਰੀ: ਰਾਹੁਲ ਗਾਂਧੀ ਨੇ ਵਾਇਨਾਡ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ, ਪ੍ਰਿਯੰਕਾ...

ਰਾਹੁਲ ਗਾਂਧੀ ਨੇ ਵਾਇਨਾਡ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ, ਪ੍ਰਿਯੰਕਾ ਗਾਂਧੀ ਵੀ ਮੌਜੂਦ

Admin User - Apr 04, 2024 07:01 AM
IMG

ਵਾਇਨਾਡ: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਭੈਣ ਅਤੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਵੀ ਮੌਜੂਦ ਸੀ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਗਾਂਧੀ ਨੇ ਵਾਇਨਾਡ ਦੇ ਕਲਪੇਟਾ ਤੋਂ ਸਿਵਲ ਸਟੇਸ਼ਨ ਤੱਕ ਰੋਡ ਸ਼ੋਅ ਵੀ ਕੀਤਾ। ਰੋਡ ਸ਼ੋਅ ਵਿੱਚ ਯੂਨਾਈਟਿਡ ਡੈਮੋਕਰੇਟਿਕ ਫਰੰਟ (ਯੂਡੀਐਫ) ਦੇ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਰੋਡ ਸ਼ੋਅ ਲਈ ਯੂਡੀਐਫ ਦੇ ਸੈਂਕੜੇ ਵਰਕਰ ਕਤਾਰ ਵਿੱਚ ਖੜ੍ਹੇ ਸਨ। ਇਸ ਤੋਂ ਇਲਾਵਾ, ਵੱਖ-ਵੱਖ ਉਮਰ ਵਰਗ ਦੇ ਲੋਕ ਗਾਂਧੀ ਦੀ ਤਸਵੀਰ ਵਾਲੇ ਪਾਰਟੀ ਦੇ ਝੰਡੇ, ਤਖ਼ਤੀਆਂ ਅਤੇ ਪਾਰਟੀ ਦੇ ਰੰਗਾਂ ਵਿਚ ਗੁਬਾਰੇ ਲੈ ਕੇ ਉਨ੍ਹਾਂ ਦਾ ਸਵਾਗਤ ਕਰਨ ਲਈ ਸੜਕ ਕਿਨਾਰੇ ਇਕੱਠੇ ਹੋਏ ਸਨ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.