IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ BSF ਤੇ STF ਦੇ ਸਾਂਝਾ ਆਪ੍ਰੇਸ਼ਨ ਦੌਰਾਨ ਨਸ਼ਾ...

ਅੰਮ੍ਰਿਤਸਰ 'ਚ BSF ਤੇ STF ਦੇ ਸਾਂਝਾ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰ ਨੂੰ 3.50 ਕਰੋੜ ਦੀ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

Admin User - Apr 04, 2024 07:12 AM
IMG

.

ਅੰਮ੍ਰਿਤਸਰ: ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਐਸ.ਟੀ.ਐਫ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਭਾਰਤੀ ਤਸਕਰਾਂ ਨੂੰ 3.50 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਇਨ੍ਹਾਂ ਤਸਕਰਾਂ ਦਾ ਸਬੰਧ ਪਾਕਿਸਤਾਨ ਨਾਲ ਦੱਸਿਆ ਜਾ ਰਿਹਾ ਹੈ। ਫੜੇ ਗਏ ਸਮੱਗਲਰਾਂ ਨੇ ਮੰਨਿਆ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਆਈ ਸੀ ਅਤੇ ਬਾਅਦ ਵਿਚ ਇਹ ਰਕਮ ਹਵਾਲਾ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਨੂੰ ਭੇਜੀ ਗਈ ਸੀ।

ਜਾਣਕਾਰੀ ਦਿੰਦੇ ਹੋਏ ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਭੱਲਾਦਵਾਲਾ ਵਿੱਚ ਇੱਕ ਘਰ ਵਿੱਚ ਤਸਕਰ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ STF ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਤੋਂ 01 ਪੈਕਟ ਹੈਰੋਇਨ ਜਿਸ ਦਾ ਵਜ਼ਨ 500 ਗ੍ਰਾਮ ਹੈ, ਬਰਾਮਦ ਕੀਤਾ ਗਿਆ। ਘਰ ਦੇ ਮਾਲਕ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।


ਫੜੇ ਗਏ ਮੁਲਜ਼ਮਾਂ ਦੀ ਗਵਾਹੀ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਕਾਰਨ ਅੰਮ੍ਰਿਤਸਰ ਦੇ ਇੱਕ ਸੈਰ ਸਪਾਟਾ ਸਥਾਨ ਦੇ ਬਾਹਰ ਇੱਕ ਹੋਰ ਵਿਅਕਤੀ ਫੜਿਆ ਗਿਆ। ਪਿੰਡ ਚੱਕਲਾ ਬਖਸ਼ ਦੇ ਰਹਿਣ ਵਾਲੇ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਹਵਾਲਾ ਰੈਕੇਟ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਮੁਲਜ਼ਮ ਨੇ ਦੱਸਿਆ ਕਿ ਇਹ ਖੇਪ ਪਾਕਿਸਤਾਨ ਤੋਂ ਲਿਆਂਦੀ ਗਈ ਸੀ ਅਤੇ ਹਵਾਲਾ ਰਾਹੀਂ ਪਾਕਿਸਤਾਨ ਵਿੱਚ ਸਮੱਗਲਰਾਂ ਨੂੰ ਪੈਸੇ ਭੇਜੇ ਜਾ ਰਹੇ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.