ਤਾਜਾ ਖਬਰਾਂ
ਨਵੀਂ ਦਿੱਤੀ: ਦਿੱਲੀ ਸ਼ਰਾਬ ਨੀਤੀ ਘੁਟਾਲੇ 'ਚ ਰਾਉਸ ਐਵੇਨਿਊ ਅਦਾਲਤ ਨੇ ਮੰਗਲਵਾਰ 23 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 'ਚ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ, ਫਿਰ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ ਦੂਜੇ (26 ਅਪ੍ਰੈਲ) ਅਤੇ ਤੀਜੇ (7 ਮਈ) ਪੜਾਅ ਦੀ ਵੋਟਿੰਗ ਦੌਰਾਨ ਜੇਲ 'ਚ ਹੀ ਰਹਿਣਗੇ।
ਕੇਜਰੀਵਾਲ ਤੋਂ ਇਲਾਵਾ ਬੀਆਰਐਸ ਆਗੂ ਕੇ ਕਵਿਤਾ ਅਤੇ ਇੱਕ ਹੋਰ ਮੁਲਜ਼ਮ ਚਰਨਪ੍ਰੀਤ ਦੀ ਹਿਰਾਸਤ ਵੀ 7 ਮਈ ਤੱਕ ਵਧਾ ਦਿੱਤੀ ਗਈ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਣਵਾਈ ਦੌਰਾਨ ਕਿਹਾ ਕਿ ਏਜੰਸੀ ਕੇ ਕਵਿਤਾ ਦੇ ਮਾਮਲੇ ਵਿੱਚ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰੇਗੀ।
ਜ਼ਿਕਰਯੋਗ ਹੈ ਕਿ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ 22 ਮਾਰਚ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਇਆ, ਜਿੱਥੋਂ ਉਸ ਨੂੰ 28 ਮਾਰਚ ਤੱਕ ਈਡੀ ਰਿਮਾਂਡ 'ਤੇ ਭੇਜ ਦਿੱਤਾ ਗਿਆ। ਉਹ 1 ਅਪ੍ਰੈਲ ਤੋਂ ਤਿਹਾੜ ਜੇਲ 'ਚ ਬੰਦ ਹੈ।
Get all latest content delivered to your email a few times a month.