ਤਾਜਾ ਖਬਰਾਂ
ਚੰਡੀਗੜ੍ਹ: ਭਾਜਪਾ ਉਮੀਦਵਾਰ ਸੰਜੇ ਟੰਡਨ ਵੱਲੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਚੰਡੀਗੜ੍ਹ 'ਚ ਰੋਡ ਸ਼ੋਅ ਕੱਢਿਆ ਗਿਆ। ਇਹ ਰੋਡ ਸ਼ੋਅ ਭਾਜਪਾ ਦਫ਼ਤਰ ਸੈਕਟਰ 33 ਤੋਂ ਡੀਸੀ ਦਫ਼ਤਰ ਸੈਕਟਰ 17 ਤੱਕ ਕੱਢਿਆ ਗਿਆ। ਇਸ ਦੌਰਾਨ ਕਈ ਤਰ੍ਹਾਂ ਦੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਗਈ। ਹੁਣ ਲੋਕ ਸੋਸ਼ਲ ਮੀਡੀਆ ਰਾਹੀਂ ਚੰਡੀਗੜ੍ਹ ਟਰੈਫਿਕ ਪੁਲੀਸ ਨੂੰ ਇਸ ਦੀ ਸ਼ਿਕਾਇਤ ਕਰ ਰਹੇ ਹਨ। ਅਜਿਹੀਆਂ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ ਵੀ ਹਰਕਤ ਵਿੱਚ ਆਈ ਹੈ। ਪੁਲਿਸ ਵੱਲੋਂ ਜਿਨ੍ਹਾਂ ਰੂਟਾਂ ਤੋਂ ਇਹ ਰੋਡ ਸ਼ੋਅ ਕੱਢਿਆ ਗਿਆ ਹੈ, ਉਨ੍ਹਾਂ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈੈ ਕਿ ਜਦੋਂ ਇਹ ਰੋਡ ਸ਼ੋਅ ਕੱਢਿਆ ਗਿਆ ਤਾਂ ਕਈ ਸਮਰਥਕ ਆਪੋ-ਆਪਣੇ ਵਾਹਨਾਂ ਦੀਆਂ ਛੱਤਾਂ 'ਤੇ ਬੈਠੇ ਦੇਖੇ ਗਏ। ਲੋਕਾਂ ਵੱਲੋਂ ਇਹੀ ਸ਼ਿਕਾਇਤ ਕੀਤੀ ਜਾ ਰਹੀ ਹੈ। ਕੁਝ ਸਮਰਥਕ ਦੋਪਹੀਆ ਵਾਹਨਾਂ 'ਤੇ ਬਿਨਾਂ ਹੈਲਮੇਟ ਦੇ ਵੀ ਦੇਖੇ ਗਏ। ਪਰ ਉਸ ਸਮੇਂ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਸਬੰਧੀ ਲੋਕ ਪੁਲਿਸ ਨੂੰ ਤਾਅਨੇ ਵੀ ਮਾਰ ਰਹੇ ਹਨ। ਸੋਸ਼ਲ ਮੀਡੀਆ 'ਤੇ ਅਜਿਹੀਆਂ ਕਈ ਪੋਸਟਾਂ ਪਾਈਆਂ ਗਈਆਂ ਹਨ।
ਸੋਸ਼ਲ ਮੀਡੀਆ 'ਤੇ ਸਵਾਲ ਉਠਾਉਂਦੇ ਹੋਏ ਮੁਹਾਲੀ ਸਥਿਤ ਐਨਜੀਓ ਅਰਾਈਵ ਸੇਫ਼ ਦੇ ਸੰਸਥਾਪਕ ਹਰਮਨ ਸਿੰਘ ਸਿੱਧੂ ਨੇ ਲਿਖਿਆ ਹੈ ਕਿ ਸਮਾਰਟ ਸਿਟੀ ਤਹਿਤ ਲਗਾਏ ਗਏ ਕੈਮਰਿਆਂ ਦੀ ਵਰਤੋਂ ਕਰਕੇ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਭਾਜਪਾ ਦੇ ਰੋਡ ਸ਼ੋਅ ਦੀਆਂ ਕੁਝ ਫੋਟੋਆਂ ਵੀ ਸ਼ਾਮਲ ਕੀਤੀਆਂ ਹਨ। ਦੱਸ ਦੇਈਏ ਕਿ ਹਰਮਨ ਸੰਧੂ ਖੁਦ ਇੱਕ ਹਾਦਸੇ ਦੌਰਾਨ ਜ਼ਖਮੀ ਹੋ ਗਿਆ ਸੀ। ਉਦੋਂ ਤੋਂ ਹੀ ਉਹ ਸੜਕ ਸੁਰੱਖਿਆ ਲਈ ਆਪਣੀ ਐਨਜੀਓ ਚਲਾ ਰਹੇ ਹਨ ਅਤੇ ਲਾਪਰਵਾਹੀ ਕਾਰਨ ਵਾਪਰਦੇ ਹਾਦਸਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।
Get all latest content delivered to your email a few times a month.