IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਇਟਲੀ 'ਚ ਦਰਦਨਾਕ ਸੜਕ ਹਾਦਸੇ 'ਚ 2 ਪੰਜਾਬੀਆਂ ਦੀ ਮੌਤ,...

ਇਟਲੀ 'ਚ ਦਰਦਨਾਕ ਸੜਕ ਹਾਦਸੇ 'ਚ 2 ਪੰਜਾਬੀਆਂ ਦੀ ਮੌਤ, 7 ਭਾਰਤੀ ਜ਼ਖਮੀ

Admin User - May 14, 2024 01:28 PM
IMG

...

ਇਟਲੀ ‘ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ‘ਚ 2 ਪੰਜਾਬੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਕੰਮ ਤੋਂ ਬਾਅਦ ਘਰ ਪਰਤ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਵੈਨ ਸਾਹਮਣੇ ਤੋਂ ਆ ਰਹੇ ਵਾਹਨ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਵੈਨ ਪਲਟ ਗਈ। ਜਿਸ ਵਿੱਚ 64 ਸਾਲਾ ਪਾਖਰ ਸਿੰਘ ਅਤੇ 32 ਸਾਲਾ ਸੁਖਦੀਪ ਸਿੰਘ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਵੈਨ 'ਚ 9 ਭਾਰਤੀ ਸਵਾਰ ਸਨ। ਇਹ ਸਾਰੇ ਕੰਮ ਤੋਂ ਬਾਅਦ ਵਾਪਸ ਪਰਤ ਰਹੇ ਸਨ। ਇਸ ਦੌਰਾਨ ਵੈਨ ਸਾਹਮਣੇ ਤੋਂ ਆ ਰਹੇ ਵਾਹਨ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਵੈਨ ਸੜਕ 'ਤੇ ਪਲਟ ਗਈ ਅਤੇ ਨਾਲ ਲੱਗਦੀ ਗਰਿੱਲ ਨਾਲ ਟਕਰਾ ਗਿਆ। ਜਿਸ ਵਿਚ 2 ਦੀ ਮੌਤ ਹੋ ਗਈ ਹੈ ਜਦਕਿ 7 ਜ਼ਖਮੀ ਹੋਏ ਹਨ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਹੀ ਇਟਲੀ ਦੇ ਸਿਹਤ ਵਿਭਾਗ ਨੇ ਲੋਕਾਂ ਨੂੰ ਗੱਡੀ 'ਚੋਂ ਕੱਢ ਕੇ ਹਸਪਤਾਲ 'ਚ ਭਰਤੀ ਕਰਵਾਇਆ। ਜਦਕਿ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਜਦਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਸ ਹਾਦਸੇ ਤੋਂ ਬਾਅਦ ਇਟਲੀ ਦੇ ਭਾਰਤੀ ਭਾਈਚਾਰੇ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਕਿਉਂਕਿ ਇਹ ਸਾਰੇ ਲੋਕ ਭਾਰਤ ਨਾਲ ਸਬੰਧਤ ਸਨ ਅਤੇ ਆਪਣੇ ਅਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਵਿਦੇਸ਼ ਆਏ ਸਨ। ਪਰ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਗਹਿਰਾ ਸਦਮਾ ਲੱਗਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.