IMG-LOGO
ਹੋਮ ਪੰਜਾਬ, ਚੰਡੀਗੜ੍ਹ, 🔵 ਅਕਾਲੀ ਦਲ ਦਾ ਵੱਡਾ ਐਲਾਨ ! ਇਸ ਸੀਟ ਤੋਂ...

🔵 ਅਕਾਲੀ ਦਲ ਦਾ ਵੱਡਾ ਐਲਾਨ ! ਇਸ ਸੀਟ ਤੋਂ ਨਹੀਂ ਲੜਨਗੇ ਲੋਕ ਸਭਾ ਚੋਣਾਂ

Admin User - May 14, 2024 01:38 PM
IMG

...

ਲੋਕ ਸਭਾ ਚੋਣਾਂ ਦੇ ਕਾਰਨ ਜਿੱਥੇ ਸਿਆਸੀ ਪਾਰਟੀਆਂ 'ਚ ਦਲ-ਬਦਲੀ ਜਾਰੀ ਹੈ, ਉੱਥੇ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਵੱਡਾ ਐਲਾਨ ਕੀਤਾ ਹੈ। ਚੰਡੀਗੜ੍ ਤੋਂ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇਗਾ।
ਵਰਨਣਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਤਿੰਨ ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਰਦੀਪ ਸਿੰਘ ਬੁਟਰੇਲਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਦੱਸ ਦੇਈਏ ਕਿ ਹਰਦੀਪ ਸਿੰਘ ਬੁਟਰੇਲਾ ਨੇ ਚੰਡੀਗੜ੍ਹ ਤੋਂ ਅਕਾਲੀ ਦਲ ਵੱਲੋਂ ਦਿੱਤੀ ਗਈ ਟਿਕਟ ਵਾਪਿਸ ਦੇ ਕੇ ਪਾਰਟੀ ਛੱਡ ਦਿੱਤੀ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.