IMG-LOGO
ਹੋਮ ਰਾਸ਼ਟਰੀ: CAA ਕਾਰਨ ਪਹਿਲੀ ਵਾਰ 14 ਲੋਕਾਂ ਨੂੰ ਮਿਲੀ ਭਾਰਤੀ ਨਾਗਰਿਕਤਾ:...

CAA ਕਾਰਨ ਪਹਿਲੀ ਵਾਰ 14 ਲੋਕਾਂ ਨੂੰ ਮਿਲੀ ਭਾਰਤੀ ਨਾਗਰਿਕਤਾ: ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਸਰਟੀਫਿਕੇਟ

Admin User - May 15, 2024 05:55 PM
IMG

.

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ (CAA) ਤਹਿਤ ਪਹਿਲੀ ਵਾਰ 14 ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਬੁੱਧਵਾਰ (15 ਮਈ) ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ 14 ਲੋਕਾਂ ਨੂੰ ਸੀਏਏ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 11 ਮਾਰਚ, 2024 ਨੂੰ ਦੇਸ਼ ਭਰ ਵਿੱਚ CAA ਲਾਗੂ ਕੀਤਾ ਸੀ। CAA ਦੇ ਤਹਿਤ, 31 ਦਸੰਬਰ 2014 ਤੋਂ ਪਹਿਲਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਏ ਗੈਰ-ਮੁਸਲਿਮ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਪ੍ਰਬੰਧ ਹੈ।

ਦਰਅਸਲ, ਨਾਗਰਿਕਤਾ ਸੋਧ ਬਿੱਲ (CAA) ਨੂੰ 10 ਦਸੰਬਰ 2019 ਨੂੰ ਲੋਕ ਸਭਾ ਅਤੇ ਅਗਲੇ ਦਿਨ ਰਾਜ ਸਭਾ ਦੁਆਰਾ ਪਾਸ ਕੀਤਾ ਗਿਆ ਸੀ। 12 ਦਸੰਬਰ 2019 ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ CAA ਕਾਨੂੰਨ ਬਣ ਗਿਆ।

ਦੱਸਣਯੋਗ ਹੈ ਕਿ  31 ਦਸੰਬਰ 2014 ਤੋਂ ਪਹਿਲਾਂ ਪਾਕਿਸਤਾਨ, ਅਫਗਾਨਿਸਤਾਨ, ਬੰਗਲਾਦੇਸ਼ ਤੋਂ ਧਾਰਮਿਕ ਆਧਾਰ 'ਤੇ ਸਤਾਏ ਜਾਣ ਤੋਂ ਬਾਅਦ ਭਾਰਤ ਆਏ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਨਾਗਰਿਕਤਾ ਦਿੱਤੀ ਜਾਵੇਗੀ। ਇਨ੍ਹਾਂ ਤਿੰਨਾਂ ਦੇਸ਼ਾਂ ਦੇ ਲੋਕ ਹੀ ਨਾਗਰਿਕਤਾ ਲਈ ਅਪਲਾਈ ਕਰ ਸਕਣਗੇ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.