ਤਾਜਾ ਖਬਰਾਂ
.
ਨਵੀਂ ਦਿੱਲੀ— ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਬੁੱਧਵਾਰ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) 'ਚ ਦਿਹਾਂਤ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ 9.28 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ 'ਤੇ ਸੀ। ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ ਏਮਜ਼ ਵਿੱਚ ਇਲਾਜ ਚੱਲ ਰਿਹਾ ਸੀ। ਉਹ ਨਿਮੋਨੀਆ ਦੇ ਨਾਲ-ਨਾਲ ਸੇਪਸਿਸ ਤੋਂ ਵੀ ਪੀੜਤ ਸੀ।
ਦਿੱਲੀ 'ਚ ਉਨ੍ਹਾਂ ਦੀ ਮੌਤ ਤੋਂ ਬਾਅਦ ਮਾਧਵੀ ਰਾਜੇ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਮੱਧ ਪ੍ਰਦੇਸ਼ ਦੇ ਗਵਾਲੀਅਰ ਲਿਆਂਦਾ ਜਾਵੇਗਾ। ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੇ ਇਕ ਹਸਪਤਾਲ 'ਚ ਇਲਾਜ ਕਰਵਾ ਰਹੀ ਮਾਧਵੀ ਰਾਜੇ ਸਿੰਧੀਆ ਦੀ ਸਿਹਤ ਨਾਜ਼ੁਕ ਪੜਾਅ 'ਤੇ ਪਹੁੰਚ ਗਈ ਸੀ। ਗੁਨਾ ਸੰਸਦੀ ਹਲਕੇ ਤੋਂ ਭਾਜਪਾ ਉਮੀਦਵਾਰ ਜਯੋਤੀਰਾਦਿੱਤਿਆ ਸਿੰਧੀਆ, ਉਨ੍ਹਾਂ ਦੀ ਪਤਨੀ ਪ੍ਰਿਯਦਰਸ਼ਿਨੀ ਰਾਜੇ ਅਤੇ ਬੇਟੇ ਮਹਾਅਮਨ ਸਿੰਧੀਆ ਨੂੰ ਚੋਣ ਪ੍ਰਚਾਰ ਵਿਚਾਲੇ ਛੱਡ ਕੇ ਦਿੱਲੀ ਜਾਣਾ ਪਿਆ।
Get all latest content delivered to your email a few times a month.