IMG-LOGO
ਹੋਮ ਪੰਜਾਬ: ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ...

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

Admin User - May 15, 2024 07:11 PM
IMG

.

ਚੰਡੀਗੜ੍ਹ/ਮਲੇਰਕੋਟਲਾ/ਅੰਮ੍ਰਿਤਸਰ/ਪਟਿਆਲਾ, 15 ਮਈ: ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ।

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਬਸਪਾ ਦੀ ਮੌਜੂਦਾ ਹਲਕਾ ਇੰਚਾਰਜ ਵੀ ਸਨ।

ਉੱਥੇ ਹੀ ਮਲੇਰਕੋਟਲਾ 'ਚ 'ਆਪ' ਨੇ ਕਾਂਗਰਸ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਨਦੀਮ ਅਨਵਰ ਖ਼ਾਨ ਸਾਬਕਾ ਵਿਧਾਇਕ ਹਾਜੀ ਅਨਵਰ ਅਹਿਮਦ ਖ਼ਾਨ ਦੇ ਪੁੱਤਰ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਤੇ ਮਲੇਰਕੋਟਲਾ ਤੋਂ 'ਆਪ' ਵਿਧਾਇਕ ਜਮੀਲ ਉਰ ਰਹਿਮਾਨ ਵੀ ਮੌਜੂਦ ਸਨ।

ਪਟਿਆਲਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਇੱਥੇ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋਏ। ਪਟਿਆਲਾ ਤੋਂ ਰਣਜੀਤ ਸਿੰਘ ਨਿਕਰਾ (ਕਾਂਗਰਸ), ਸ਼ੰਮੀ (ਸਾਬਕਾ ਕੌਂਸਲਰ ਕਾਂਗਰਸ), ਰਵਿੰਦਰਪਾਲ ਪ੍ਰਿੰਸ ਲਾਂਬਾ (ਕੌਂਸਲਰ, ਅਕਾਲੀ ਦਲ ਪਟਿਆਲਾ), ਨਵਨੀਤ ਵਾਲੀਆ (ਅਕਾਲੀ ਦਲ) ਹੈਰੀ ਮੁਖਮਹਿਲਪੁਰ, ਮੌਂਟੀ ਗਰੋਵਰ (ਅਕਾਲੀ ਦਲ), ਸਿਮਰਨ ਗਰੇਵਾਲ (ਸੀਨੀਅਰ ਮੀਤ ਪ੍ਰਧਾਨ) ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਰਮਨ ਧਾਲੀਵਾਲ (ਕਿਸਾਨ ਆਗੂ ਪਟਿਆਲਾ) ਆਦਿ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਅਤੇ ‘ਆਪ’ਆਗੂ ਹਰਪਾਲ ਜੁਨੇਜਾ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.