IMG-LOGO
ਹੋਮ ਪੰਜਾਬ, ਸਿੱਖਿਆ, 🔴 BREAKING# ਪੰਜਾਬ 'ਚ ਪੈ ਰਹੀ ਗਰਮੀ ਦੇ ਮੱਦੇਨਜ਼ਰ ਸਿੱਖਿਆ...

🔴 BREAKING# ਪੰਜਾਬ 'ਚ ਪੈ ਰਹੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ 21 ਮਈ ਤੋਂ ਸਕੂਲਾਂ 'ਚ ਛੁੱਟੀਆਂ ਦਾ ਕੀਤਾ ਐਲਾਨ

Admin User - May 20, 2024 12:29 PM
IMG

.

ਚੰਡੀਗੜ੍ਹ: ਪੰਜਾਬ 'ਚ ਪੈ ਰਹੀ ਕੜਾਕੇ ਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫੈਸਲਾ ਵੱਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।ਉਧਰ ਦੂਜੇ ਪਾਸੇ ਸਿੱਖਿਆ ਵਿਭਾਗ ਦੇ  ਸਕੱਤਰ ਕੇ ਕੇ ਯਾਦਵ ਨੇ ਖਬਰ ਵਾਲੇ ਡਾਟਕਾਮ ਨੂੰ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਫੈਸਲਾ ਵੱਧ ਰਹੀ ਗਰਮੀ ਨੂੰ ਮੱਦੇਨਜ਼ਰ ਰੱਖਦਿਆਂ ਲਿਆ ਗਿਆ ਹੈ । ਉਹਨਾਂ ਕਿਹਾ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਸਿੱਖਿਆ ਵਿਭਾਗ ਨੇ ਐਮਰਜੈਂਸੀ ਹਾਲਾਤਾਂ ਵਿੱਚ ਇਹ ਫੈਸਲਾ ਕੀਤਾ ਹੈ।

 

ਦੱਸ ਦੇਈਏ ਕਿ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਸ਼ਾਮ ਨੂੰ ਬਠਿੰਡਾ ਦਾ ਤਾਪਮਾਨ 46.3 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਇੱਕ ਹੀ ਦਿਨ ਵਿੱਚ 7 ​​ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਹੈਰਾਨੀਜਨਕ ਸੀ। ਪਠਾਨਕੋਟ ਦਾ ਤਾਪਮਾਨ 45.5 ਡਿਗਰੀ, ਪਟਿਆਲਾ ਦਾ 45, ਲੁਧਿਆਣਾ ਦਾ 44.2 ਡਿਗਰੀ ਦਰਜ ਕੀਤਾ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.