ਤਾਜਾ ਖਬਰਾਂ
...
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਾਂਗਰਸ ਦੇ ਪ੍ਰਚਾਰ ਲਈ ਅੱਜ ਜਲੰਧਰ ਪਹੁੰਚੇ ਹਨ। ਬਲਕੌਰ ਸਿੰਘ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਮੀਟਿੰਗ ਵਿੱਚ ਸ਼ਾਹਕੋਟ ਕਸਬੇ ਵਿੱਚ ਸਖ਼ਤ ਸੁਰੱਖਿਆ ਹੇਠ ਪੁੱਜੇ। ਚੰਨੀ ਦੇ ਉਕਤ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸਮਰਥਕ ਇਕੱਠੇ ਹੋਏ ਸਨ। ਇਸ ਦੌਰਾਨ ਚੰਨੀ ਨੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਬਲਕੋਰ ਸਿੰਘ ਨੇ ਕਿਹਾ- ਇਸ ਵਾਰ ਕਾਂਗਰਸ ਪਾਰਟੀ ਪੰਜਾਬ ਦੀਆਂ 13 ਵਿੱਚੋਂ 13 ਸੀਟਾਂ ਜਿੱਤੇਗੀ। ਜਲੰਧਰ ਲੋਕ ਸਭਾ ਸੀਟ ਤੋਂ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤਣਗੇ। ਬਲਕੌਰ ਸਿੰਘ ਨੇ ਕਿਹਾ- ਸਰਕਾਰ ਨੇ ਖੁਦ ਸੁਪਰੀਮ ਕੋਰਟ ਵਿੱਚ ਮੰਨਿਆ ਹੈ ਕਿ ਸੁਰੱਖਿਆ ਦੀ ਘਾਟ ਕਾਰਨ ਸਿੱਧੂ ਦੀ ਮੌਤ ਹੋਈ ਹੈ। ਪੰਜਾਬ ਸਰਕਾਰ ਨੇ ਖ਼ੁਦ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਿੱਤਾ ਹੈ। ਸਰਕਾਰ ਐਨੀ ਨਾਕਾਮ ਹੈ ਕਿ 2 ਸਾਲ ਹੋ ਗਏ ਹਨ ਪਰ ਹਜੇ ਤੱਕ ਸਰਕਾਰ ਦੇ ਹੱਥ ਖਾਲੀ ਹਨ।
Get all latest content delivered to your email a few times a month.