ਤਾਜਾ ਖਬਰਾਂ
...
ਭਾਰਤ ਵਿੱਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸਾਬਕਾ ਨੇਤਾ ਚੌਧਰੀ ਫਵਾਦ ਹੁਸੈਨ ਭਾਰਤੀ ਚੋਣਾਂ ਦਾ ਆਨੰਦ ਮਾਣ ਰਹੇ ਹਨ। ਰਾਹੁਲ ਗਾਂਧੀ ਦੇ ਸਮਰਥਨ ਤੋਂ ਬਾਅਦ ਹੁਣ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰਤੀ ਹਮਦਰਦੀ ਦਿਖਾਈ ਹੈ। ਹਾਲਾਂਕਿ ਇਸ ਬਾਰੇ ਕੇਜਰੀਵਾਲ ਨੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।
ਦਰਅਸਲ, ਸੀਐਮ ਕੇਜਰੀਵਾਲ ਨੇ ਸ਼ਨੀਵਾਰ ਨੂੰ ਆਪਣੇ ਪਰਿਵਾਰ ਨਾਲ ਛੇਵੇਂ ਪੜਾਅ ਵਿੱਚ ਵੋਟ ਪਾਈ। ਉਹਨਾਂ ਨੇ ਇਸ ਦੀ ਫੋਟੋ ਵੀ ਐਕਸ 'ਤੇ ਸ਼ੇਅਰ ਕੀਤੀ ਹੈ। ਕੇਜਰੀਵਾਲ ਦੇ ਇਸ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਫਵਾਦ ਨੇ ਕਿਹਾ ਕਿ ਸ਼ਾਂਤੀ ਅਤੇ ਸਦਭਾਵਨਾ ਨੂੰ ਨਫਰਤ ਅਤੇ ਕੱਟੜਤਾ ਦੀਆਂ ਤਾਕਤਾਂ ਨੂੰ ਹਰਾਉਣਾ ਚਾਹੀਦਾ ਹੈ। ਇਸ ਜਵਾਬ 'ਤੇ ਕੇਜਰੀਵਾਲ ਨੇ ਫਵਾਦ ਨੂੰ ਮੂੰਹ ਤੋੜ ਜਵਾਬ ਦਿੰਦਿਆ ਟਵੀਟ ਕੀਤਾ ਹੈ।
Get all latest content delivered to your email a few times a month.