IMG-LOGO
ਹੋਮ ਪੰਜਾਬ, ਵਿਰਾਸਤ, ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ 'ਤੇ ਗੁਰਦੁਆਰਾ ਸ੍ਰੀ...

ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮੌਕੇ 'ਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਪਾਏ ਗਏ ਅਖੰਡ ਪਾਠ ਦੇ ਭੋਗ

Admin User - Jun 06, 2024 03:14 PM
IMG

.

ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮਨਾਈ ਗਈ। ਚੌਥੇ ਤਖ਼ਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਸਨ। ਇਸ ਦੌਰਾਨ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 'ਚ ਤਤਕਾਲੀ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕਰਕੇ ਅਕਾਲ ਤਖ਼ਤ ਨੂੰ ਢਾਹ ਦਿੱਤਾ ਸੀ | ਇਸ ਤੋਂ ਇਲਾਵਾ 35 ਹੋਰ ਗੁਰਦੁਆਰਾ ਸਾਹਿਬਾਨ 'ਤੇ ਵੀ ਫੌਜੀ ਕਾਰਵਾਈ ਕੀਤੀ ਗਈ।

ਉਨ੍ਹਾਂ ਕਿਹਾ ਕਿ ਅੱਜ ਸਾਕਾ ਨੀਲਾ ਤਾਰਾ ਦੇ 40 ਸਾਲ ਪੂਰੇ ਹੋਣ 'ਤੇ ਸਮੁੱਚਾ ਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਪਰੇਸ਼ਨ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਭੁਜੰਗੀਆਂ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.