IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਖ਼ੂਨ ਹੋਇਆ ਪਾਣੀ! ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਆਪਣੀ ਮਾਂ...

ਖ਼ੂਨ ਹੋਇਆ ਪਾਣੀ! ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਆਪਣੀ ਮਾਂ ਅਤੇ ਭਰਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ.. ਬਾਅਦ ਆਪ ਵੀ ਕੀਤੀ ਖੁਦਕੁਸ਼ੀ

Admin User - Jun 11, 2024 10:18 AM
IMG

---------------------------------------------------

ਅਮਰੀਕਾ ਤੋਂ ਇਕ ਬੜੀ ਹੀ ਸਨਸਨੀਖੇਜ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ ਘਰੇਲੂ ਝਗੜੇ ਦੌਰਾਨ ਇਕ ਪੰਜਾਬੀ ਮੂਲ ਦੇ ਵਿਅਕਤੀ ਨੇ ਆਪਣੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਆਪਣੀ ਮਾਂ ਨੂੰ ਵੀ ਗੋਲੀ ਮਾਰ ਦਿੱਤੀ ਅਤੇ ਉਸ ਦੀ ਵੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਘਟਨਾ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਰੰਗਪੁਰ ਦੇ ਅਮਰੀਕਾ ਰਹਿੰਦੇ ਇੱਕ ਪਰਿਵਾਰ ਵਿੱਚ ਵਾਪਰੀ ਹੈ। ਮਾਂ ਅਤੇ ਭਰਾ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੂਜੇ ਪਾਸੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਭੁਪਿੰਦਰ ਸਿੰਘ ਆਪਣੇ ਦੋ ਪੁੱਤਰਾਂ ਕਰਮਜੀਤ ਸਿੰਘ ਮੁਲਤਾਨੀ ਅਤੇ ਵਿਪੁਨਪਾਲ ਮੁਲਤਾਨੀ ਨਾਲ ਅਮਰੀਕਾ ਰਹਿੰਦਾ ਸੀ। ਬੀਤੀ ਰਾਤ ਭੁਪਿੰਦਰ ਸਿੰਘ ਦੇ ਵੱਡੇ ਲੜਕੇ ਕਰਮਜੀਤ ਮੁਲਤਾਨੀ ਨੇ ਘਰ ਆ ਕੇ ਆਪਣੇ 26 ਸਾਲਾ ਛੋਟੇ ਭਰਾ ਵਿਪਨ ਮੁਲਤਾਨੀ ਨੂੰ ਗੋਲੀ ਮਾਰ ਦਿੱਤੀ। ਇੰਨਾ ਹੀ ਨਹੀਂ, ਇਸ ਵਿਚ ਦਖਲ ਦੇਣ ਆਈ ਆਪਣੀ ਮਾਂ ਨੂੰ ਵੀ ਉਸਨੇ ਗੋਲੀ ਮਾਰ ਦਿੱਤੀ। ਜਿਸ ਨਾਲ ਉਸਦੀ ਵੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.