ਤਾਜਾ ਖਬਰਾਂ
ਚੰਡੀਗੜ੍ਹ ਦੇ ਸੈਕਟਰ 17 ਦੇ ਬੱਸ ਸਟੈਂਡ ਦੇ ਪਿੱਛੇ ਇਕ ਪ੍ਰਾਈਵੇਟ ਕੰਪਨੀ ਦੇ ਟਾਵਰ 'ਤੇ ਇਕ ਇਕ ਨੌਜਵਾਨ ਚੜ੍ਹ ਗਿਆ ਹੈ। ਉਥੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਨੌਜਵਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਦੀ ਸੁਣਵਾਈ ਨਹੀਂ ਹੁੰਦੀ ਤਾਂ ਟਾਵਰ ਤੋਂ ਛਾਲ ਮਾਰ ਦਵੇਗਾ। ਪੁਲਿਸ ਲਗਾਤਾਰ ਡਰੋਨ ਰਾਹੀਂ ਨੌਜਵਾਨਾਂ ਦੀ ਸਥਿਤੀ ਦਾ ਪਤਾ ਲਗਾ ਰਹੀ ਹੈ।
ਇਹ ਨੌਜਵਾਨ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਪੁਲਿਸ ਵੀ ਸਪੀਕਰ ਰਾਹੀਂ ਉਸ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨੌਜਵਾਨ ਦੀ ਪਛਾਣ ਵਿਕਰਮ ਢਿੱਲੋਂ ਵਜੋਂ ਹੋਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਨੌਜਵਾਨ ਨੇ ਪੰਜਾਬ ਦੇ ਮਾਨਸਾ ਵਿਖੇ ਦੋ ਏਕੜ ਜ਼ਮੀਨ ਖਰੀਦੀ ਸੀ। ਪਰ ਹੁਣ ਤੱਕ ਇਸ ਦੀ ਮਲਕੀਅਤ ਨਹੀਂ ਮਿਲੀ ਹੈ। ਉਸ ਨੇ ਇਸ ਦੀ ਸ਼ਿਕਾਇਤ ਪੰਜਾਬ ਸੀਐਮ ਵਿੰਡੋ ਦੇ ਨਾਲ-ਨਾਲ ਕਈ ਉੱਚ ਅਧਿਕਾਰੀਆਂ ਨੂੰ ਵੀ ਕੀਤੀ ਹੈ। ਦੋਸ਼ ਹੈ ਕਿ ਕੋਈ ਵੀ ਅਧਿਕਾਰੀ ਇਸ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਇਸ ਕਾਰਨ ਇਹ ਮੋਬਾਈਲ ਟਾਵਰ 'ਤੇ ਚੜ੍ਹ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ਵੱਲੋਂ ਪੰਜਾਬ CM ਨੂੰ ਬੁਲਾਉਣ ਦੀ ਵੀ ਗੱਲ ਕਹੀ ਜਾ ਰਹੀ ਹੈ।
ਮਾਮਲੇ ਸੰਬੰਧੀ ਹੋਰ ਵੇਰਵੇ ਦੀ ਉਡੀਕ ਹੈ।
Get all latest content delivered to your email a few times a month.