IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਵਿਦੇਸ਼ ਤੋਂ ਆਈ ਦੁਖਦਾਈ ਖਬਰ, ਬਹਿਰੀਨ 'ਚ ਸੜਕ ਹਾਦਸੇ ਦੌਰਾਨ...

ਵਿਦੇਸ਼ ਤੋਂ ਆਈ ਦੁਖਦਾਈ ਖਬਰ, ਬਹਿਰੀਨ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ, ਕੁਝ ਦਿਨਾਂ ਬਾਅਦ ਆਉਣਾ ਸੀ ਪੰਜਾਬ

Admin User - Jun 11, 2024 11:22 AM
IMG

---------------------------------------------------

ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਕਮਲਾ ਬੋਦਲਾ ਨੇੜੇ ਮੱਲਾਂਵਾਲਾ ਵਜੋਂ ਹੋਈ ਹੈ।

ਇਸ ਖਬਰ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਮਨਜੀਤ ਸਿੰਘ ਨੇ ਕੁਝ ਦਿਨਾਂ ਵਿਚ ਪੰਜਾਬ ਆਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ। ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਕਰੀਬ 6 ਸਾਲ ਪਹਿਲਾਂ ਰੋਜ਼ੀ-ਰੋਟੀ ਦਾ ਕੰਮ ਕਰਨ ਲਈ ਬਹਿਰੀਨ ਗਿਆ ਸੀ।

ਬੀਤੀ ਸ਼ਾਮ ਜਦੋਂ ਉਹ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਕੁਚਲ ਦਿੱਤਾ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.