ਤਾਜਾ ਖਬਰਾਂ
---------------------------------------------------
ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਕਮਲਾ ਬੋਦਲਾ ਨੇੜੇ ਮੱਲਾਂਵਾਲਾ ਵਜੋਂ ਹੋਈ ਹੈ।
ਇਸ ਖਬਰ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਮਨਜੀਤ ਸਿੰਘ ਨੇ ਕੁਝ ਦਿਨਾਂ ਵਿਚ ਪੰਜਾਬ ਆਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ। ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਕਰੀਬ 6 ਸਾਲ ਪਹਿਲਾਂ ਰੋਜ਼ੀ-ਰੋਟੀ ਦਾ ਕੰਮ ਕਰਨ ਲਈ ਬਹਿਰੀਨ ਗਿਆ ਸੀ।
ਬੀਤੀ ਸ਼ਾਮ ਜਦੋਂ ਉਹ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਕੁਚਲ ਦਿੱਤਾ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ।
Get all latest content delivered to your email a few times a month.