ਤਾਜਾ ਖਬਰਾਂ
.
ਚੰਡੀਗੜ੍ਹ: ਚੰਡੀਗੜ੍ਹ ਏਅਰਪੋਰਟ 'ਤੇ ਹਿਮਾਚਲ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਸੁਰਖੀਆਂ 'ਚ ਹੈ। ਮਾਮਲੇ ਦੀ ਜਾਂਚ ਲਈ ਐਸਆਈਟੀ ਬਣਾਈ ਗਈ ਹੈ ਪਰ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦਾ ਕੋਈ ਪਛਤਾਵਾ ਨਹੀਂ ਹੈ। ਉਹ ਮਾਫੀ ਵੀ ਨਹੀਂ ਮੰਗੇਗੀ। ਇਸ ਗੱਲ ਦੀ ਪੁਸ਼ਟੀ ਕੁਲਵਿੰਦਰ ਦੇ ਭਰਾ ਨੇ ਕੀਤੀ।
ਇਸ ਤੋਂ ਪਹਿਲਾਂ, ਸੀਆਈਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਕੁਲਵਿੰਦਰ ਕੌਰ ਥੱਪੜ 'ਤੇ ਪਛਤਾਵਾ ਹੈ ਅਤੇ ਮੁਆਫੀ ਮੰਗ ਰਹੀ ਹੈ। ਪਰ ਹੁਣ ਕੁਲਵਿੰਦਰ ਦੇ ਭਰਾ ਨੇ ਇਸ ਚਰਚਾ 'ਤੇ ਵਿਰਾਮ ਲਗਾ ਦਿੱਤਾ ਹੈ। ਕੁਲਵਿੰਦਰ ਦੇ ਵੱਡੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਦੱਸਿਆ ਕਿ ਉਹ ਆਪਣੀ ਭੈਣ ਨੂੰ ਮਿਲਣ ਆਇਆ ਸੀ। ਕੁਲਵਿੰਦਰ ਨੇ ਕਿਸੇ ਤੋਂ ਮਾਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਥੱਪੜ ਮਾਰਨ ਵਾਲੀ ਘਟਨਾ ਵਿੱਚ ਕਿਸੇ ਕਿਸਮ ਦੀ ਮੁਆਫ਼ੀ ਦੀ ਕੋਈ ਗੁੰਜਾਇਸ਼ ਨਹੀਂ ਹੈ। ਸ਼ੇਰ ਸਿੰਘ ਨੇ ਮੁਆਫ਼ੀ ਮੰਗਣ ਦੀਆਂ ਸਾਰੀਆਂ ਰਿਪੋਰਟਾਂ ਨੂੰ ਗ਼ਲਤ ਕਰਾਰ ਦਿੱਤਾ ਹੈ।
Get all latest content delivered to your email a few times a month.