IMG-LOGO
ਹੋਮ ਰਾਸ਼ਟਰੀ: ਕੀਰਤਪੁਰ ਸਾਹਿਬ-ਮਨਾਲੀ ਮੁੱਖ ਸੜਕ 'ਤੇ ਵਾਪਰਿਆ ਵੱਡਾ ਹਾਦਸਾ: ਟਰੱਕ ਨੇ...

ਕੀਰਤਪੁਰ ਸਾਹਿਬ-ਮਨਾਲੀ ਮੁੱਖ ਸੜਕ 'ਤੇ ਵਾਪਰਿਆ ਵੱਡਾ ਹਾਦਸਾ: ਟਰੱਕ ਨੇ 5 ਵਾਹਨਾਂ ਨੂੰ ਮਾਰੀ ਟੱਕਰ, ਇਕ ਦੀ ਮੌਕੇ 'ਤੇ ਹੀ ਮੌਤ

Admin User - Jun 18, 2024 11:38 AM
IMG

---------------------------------------------------

ਮਨਾਲੀ ਮੁੱਖ ਸੜਕ ’ਤੇ ਦੇਰ ਰਾਤ ਗਰਾਮੋਡਾ ਟੋਲ ਪਲਾਜ਼ਾ 'ਤੇ ਭਿਆਨਕ ਹਾਦਸਾ ਵਾਪਰਿਆ। ਦੱਸ ਦੇਈਏ ਕਿ ਇਸ ਟੋਲ ਪਲਾਜ਼ਾ 'ਤੇ ਪਰਚੀਆਂ ਲੈਣ ਲਈ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ। ਉਦੋਂ ਹਿਮਾਚਲ ਵਾਲੇ ਪਾਸੇ ਤੋਂ ਆ ਰਹੇ ਇੱਕ ਟਰੱਕ ਨੇ ਸਾਹਮਣੇ ਖੜੀਆਂ ਪੰਜ ਗੱਡੀਆਂ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਦੇ ਦੋ ਟੁਕੜੇ ਹੋ ਗਏ ਅਤੇ ਜੇਕਰ ਕਾਰਾਂ ਦੀ ਗੱਲ ਕਰੀਏ ਤਾਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਘਟਨਾ ਦਾ ਪਤਾ ਲੱਗਦਿਆਂ ਹੀ ਇਹ ਖਬਰ ਇਲਾਕੇ 'ਚ ਅੱਗ ਵਾਂਗ ਫੈਲ ਗਈ ਅਤੇ ਸਥਾਨਕ ਲੋਕ ਵੱਡੀ ਗਿਣਤੀ 'ਚ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਰਾਹਤ ਕਾਰਜਾਂ ਨੂੰ ਅੰਜਾਮ ਦਿੱਤਾ, ਉਥੇ ਹੀ ਕੀਰਤਪੁਰ ਸਾਹਿਬ ਪ੍ਰਸ਼ਾਸਨ ਅਤੇ ਬਿਲਾਸਪੁਰ ਜ਼ਿਲ੍ਹੇ ਨਾਲ ਸਬੰਧਤ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਗਿਆ। ਇਸ ਮੌਕੇ ਜ਼ਖਮੀਆਂ ਨੂੰ ਗੱਡੀਆਂ 'ਚੋਂ ਕੱਢ ਕੇ ਇਲਾਜ ਲਈ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਸਥਿਤ ਏਮਜ਼ ਹਸਪਤਾਲ ਭੇਜਿਆ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.