IMG-LOGO
ਹੋਮ ਰਾਸ਼ਟਰੀ: ਚੇਨਈ ਵਿੱਚ ਭਾਰੀ ਮੀਂਹ ਕਾਰਨ ਏਅਰਲਾਈਨਜ਼ ਪ੍ਰਭਾਵਿਤ; ਕਈ ਉਡਾਣਾਂ ਵਿਚ...

ਚੇਨਈ ਵਿੱਚ ਭਾਰੀ ਮੀਂਹ ਕਾਰਨ ਏਅਰਲਾਈਨਜ਼ ਪ੍ਰਭਾਵਿਤ; ਕਈ ਉਡਾਣਾਂ ਵਿਚ ਹੋਈ ਦੇਰੀ

Admin User - Jun 18, 2024 12:32 PM
IMG

---------------------------------------------------

ਮੰਗਲਵਾਰ ਨੂੰ ਰਾਤ ਭਰ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਭਾਰੀ ਮੀਂਹ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਕਈ ਥਾਵਾਂ 'ਤੇ ਦਰੱਖਤ ਉਖੜ ਗਏ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੀਂਹ ਕਾਰਨ ਕਈ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦੀ ਆਵਾਜਾਈ ਵਿੱਚ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਦੁਬਈ, ਦਿੱਲੀ ਅਤੇ ਪੁਣੇ ਜਾਣ ਵਾਲੀਆਂ ਉਡਾਣਾਂ ਵਿੱਚ ਵੀ ਦੇਰੀ ਹੋ ਰਹੀ ਹੈ। ਸ਼ਹਿਰ ਦੇ ਕੋਡੰਬੱਕਮ ਸਮੇਤ ਕੁਝ ਇਲਾਕਿਆਂ 'ਚ ਦਰੱਖਤ ਉੱਖੜ ਗਏ ਅਤੇ ਨਗਰ ਨਿਗਮ ਦੇ ਕਰਮਚਾਰੀ ਇਨ੍ਹਾਂ ਨੂੰ ਹਟਾਉਣ 'ਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਮੀਂਹ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.