ਤਾਜਾ ਖਬਰਾਂ
.
ਚੰਡੀਗੜ੍ਹ: ਮਸ਼ਹੂਰ ਬਾਲੀਵੁੱਡ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਸਟੋਰੀ ਸਾਂਝੀ ਕਰਕੇ ਸ਼੍ਰੀ ਗੁਰੂ ਨਾਨਕ ਦੇਵੀ ਜੀ ਨੂੰ ਯਾਦ ਕੀਤਾ। ਕੰਗਨਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਉਸ ਨੇ ਦੱਸਿਆ ਹੈ ਕਿ ਉਸ ਨੇ ਆਪਣੇ ਚਚੇਰੇ ਭਰਾ ਵਰੁਣ ਨੂੰ ਵਿਆਹ 'ਤੇ ਘਰ ਗਿਫਟ ਕੀਤਾ ਹੈ। ਸਟੋਰੀ ਸ਼ੇਅਰ ਕਰਦੇ ਹੋਏ ਕੰਗਨਾ ਨੇ ਲਿਖਿਆ- ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਕਿ ਸਾਡੇ ਕੋਲ ਜੋ ਵੀ ਹੈ, ਸਾਨੂੰ ਸਾਂਝਾ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਮਹਿਸੂਸ ਕਰਦੇ ਹਾਂ ਕਿ ਸਾਡੇ ਕੋਲ ਕਾਫ਼ੀ ਨਹੀਂ ਹੈ, ਫਿਰ ਵੀ ਸਾਨੂੰ ਇਸ ਨੂੰ ਸਾਂਝਾ ਕਰਨਾ ਚਾਹੀਦਾ ਹੈ ਅਤੇ ਮੈਨੂੰ ਲੱਗਦਾ ਹੈ ਕਿ ਇਸ ਤੋਂ ਵੱਡੀ ਕੋਈ ਖੁਸ਼ੀ ਨਹੀਂ ਹੈ। ਫਿਰ ਆਖਿਰਕਾਰ ਕੰਗਨਾ ਨੇ ਕਿਹਾ- ਮੇਰੇ ਨਾਲ ਹਮੇਸ਼ਾ ਸਭ ਕੁਝ ਸਾਂਝਾ ਕਰਨ ਲਈ ਧੰਨਵਾਦ।
ਕੰਗਨਾ ਨੇ ਆਪਣੇ ਭਰਾ ਵਰੁਣ ਦੁਆਰਾ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਕੰਗਨਾ ਦੇ ਚਚੇਰੇ ਭਰਾ ਦਾ ਹਾਲ ਹੀ ਵਿੱਚ ਵਿਆਹ ਹੋਇਆ ਹੈ ਅਤੇ ਉਹ ਆਪਣੇ ਚੰਡੀਗੜ੍ਹ ਵਾਲੇ ਘਰ ਵਿੱਚ ਸ਼ਿਫਟ ਹੋਣ ਜਾ ਰਿਹਾ ਹੈ।
Get all latest content delivered to your email a few times a month.