ਤਾਜਾ ਖਬਰਾਂ
.
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰ ਵਿੱਚ ਲਗਾਤਾਰ ਤੀਜੀ ਵਾਰ ਪੀਐੱਮ ਚੁਣੇ ਜਾਣ ਤੋਂ ਬਾਅਦ 30 ਜੂਨ ਨੂੰ ਆਲ ਇੰਡੀਆ ਰੇਡੀਓ 'ਤੇ ਆਪਣਾ ਮਾਸਿਕ ਪ੍ਰੋਗਰਾਮ 'ਮਨ ਕੀ ਬਾਤ' ਸ਼ੁਰੂ ਕਰਨਗੇ। ਇਸ ਪ੍ਰੋਗਰਾਮ ਰਾਹੀਂ ਪੀਐੱਮ ਮੋਦੀ ਇੱਕ ਵਾਰ ਫਿਰ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ ਅਤੇ ਉਹਨਾਂ ਤੋਂ ਸੁਝਾਅ ਮੰਗਣਗੇ। ਇਸ ਗੱਲ ਦੀ ਜਾਣਕਾਰੀ ਪੀਐੱਮ ਮੋਦੀ ਨੇ ਖੁਦ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਦਿੱਤੀ ਹੈ।ਉਨ੍ਹਾਂ ਲਿਖਿਆ ਕਿ '' ਇਹ ਸਾਂਝਾ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਚੋਣਾਂ ਕਾਰਨ ਕੁਝ ਮਹੀਨਿਆਂ ਦੇ ਵਕਫੇ ਤੋਂ ਬਾਅਦ, #MannKiBaat ਵਾਪਸ ਆ ਗਿਆ ਹੈ! ਇਸ ਮਹੀਨੇ ਦਾ ਪ੍ਰੋਗਰਾਮ 30 ਜੂਨ ਦਿਨ ਐਤਵਾਰ ਨੂੰ ਹੋਵੇਗਾ। ਮੈਂ ਤੁਹਾਨੂੰ ਸਾਰਿਆਂ ਨੂੰ ਇਸ ਲਈ ਆਪਣੇ ਵਿਚਾਰ ਅਤੇ ਜਾਣਕਾਰੀ ਸਾਂਝੇ ਕਰਨ ਲਈ ਸੱਦਾ ਦਿੰਦਾ ਹਾਂ। MyGov ਓਪਨ ਫੋਰਮ, NaMo ਐਪ 'ਤੇ ਲਿਖੋ ਜਾਂ 1800 11 7800 'ਤੇ ਆਪਣਾ ਸੁਨੇਹਾ ਰਿਕਾਰਡ ਕਰੋ।"
Get all latest content delivered to your email a few times a month.