IMG-LOGO
ਹੋਮ ਪੰਜਾਬ: ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਤਰਨਤਾਰਨ ਦੇ ਨੌਜਵਾਨ ਦੀ ਹੋਈ...

ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਤਰਨਤਾਰਨ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

Admin User - Jun 18, 2024 10:40 PM
IMG

.

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਸੁਖਮਨਪਾਲ ਸਿੰਘ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਪਰਿਵਾਰ ਉਸ ਦੀ ਲਾਸ਼ ਲੈਣ ਲਈ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਗਿਆ ਹੋਇਆ ਹੈ।ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਪੁੱਤਰ ਹਰਪ੍ਰੀਤ ਸਿੰਘ ਇਕ ਭੈਣ ਦਾ ਇਕਲੌਤਾ ਭਰਾ ਸੀ। ਅਤੇ ਉਹ 12 ਜੂਨ ਨੂੰ ਆਪਣੇ 3 ਹੋਰ ਸਾਥੀਆਂ ਨਾਲ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ।

 

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਕਰੀਬ 300 ਮੀਟਰ ਦੀ ਦੂਰੀ ’ਤੇ ਬਣੇ ਰਾਸਤਿਆ ਵਿੱਚੋਂ ਲੰਘ ਰਹੇ ਸਨ। ਫਿਰ ਸੁਖਮਨਪਾਲ ਸਿੰਘ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਪਹਿਲਾਂ ਵੀ ਕਈ ਵਾਰ ਸ੍ਰੀ ਹੇਮਕੁੰਟ ਸਾਹਿਬ ਗਿਆ ਸੀ।ਪਿਛਲੇ ਸਾਲ ਉਹ ਇਸੇ ਮਹੀਨੇ ਦੋ ਵਾਰ ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕ ਚੁੱਕੇ ਸਨ। ਉਨ੍ਹਾਂ ਕਿਹਾ ਕਿ ਉਹ ਸਾਡੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ, ਪਰ ਉਨ੍ਹਾਂ ਦੇ ਬਾਕੀ ਸਾਥੀਆਂ ਨਾਲ ਗੱਲ ਨਹੀਂ ਹੋ ਰਹੀ |

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.