IMG-LOGO
ਹੋਮ ਪੰਜਾਬ, ਵਿਰਾਸਤ, ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ...

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

Admin User - Jun 27, 2024 08:52 PM
IMG

.

ਪਾਇਲ( ਰਵਿੰਦਰ ਸਿੰਘ ਢਿੱਲੋਂ) : ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਖ਼ਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਦੀ ਰਹਿਨੁਮਾਈ ਹੇਠ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸਮੁੱਚੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ਼ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਆਰੰਭ ਕੀਤੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਦੇ ਭੋਗ ਪਾਏ ਗਏ ਉਪਰੰਤ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖ਼ਾਲਸਾ ਰਾਜ ਦਾ ਸਿੱਕਾ ਚਲਾਇਆ।ਮਹਾਂਪੁਰਸ਼ਾਂ ਨੇ ਕਿਹਾ ਕਿ ਸਮੇਂ ਦੀ ਜ਼ਾਲਮ ਹਕੂਮਤ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਾਥੀਆਂ ਸਮੇਤ ਮੀਰ ਆਤਿਸ਼ ਅਤੇ ਸਰਬਰਾਹ ਖਾਨ ਦੀ ਨਿਗਰਾਨੀ ਹੇਠ ਦਿੱਲੀ ਦੇ ਕਿਲ੍ਹੇ ਤੋਂ ਬਾਹਰ ਲਿਆਂਦਾ ਗਿਆ । ਬਾਬਾ ਬੰਦਾ ਸਿੰਘ ਬਹਾਦਰ ਨੂੰ ਹਾਥੀ ਤੋਂ ਉਤਾਰਕੇ ਜ਼ਮੀਨ ਤੇ ਬਿਠਾਇਆ ਗਿਆ ਅਤੇ ਫ਼ਿਰ ਮੌਤ ਜਾਂ ਇਸਲਾਮ ਦੋਹਾਂ ਵਿੱਚੋਂ ਇੱਕ ਨੂੰ ਚੁਣਨ ਲਈ ਕਿਹਾ । ਬਾਬਾ ਬੰਦਾ ਸਿੰਘ ਬਹਾਦਰ ਨੇ ਜਦੋਂ ਸਿਦਕਦਿਲੀ ਨਾਲ ਧਰਮ ਤਿਆਗਣ ਤੋਂ ਨਾਂਹ ਕਰ ਦਿੱਤੀ ਤਾਂ ਉਨ੍ਹਾਂ ਦੇ ਮੂੰਹ ਵਿੱਚ ਪੁੱਤਰ ਅਜੈ ਸਿੰਘ ਦਾ ਕਲੇਜਾ ਕੱਢ ਕੇ ਪਾਇਆ ਗਿਆ । ਜ਼ਲਾਦ ਨੇ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਅੱਖਾਂ ਕੱਢ ਕੇ ਸਾਰੇ ਸਰੀਰ ਨੂੰ ਭਖ਼ਦੇ ਜੰਮੂਰਾਂ ਨਾਲ ਨੋਚਦਿਆਂ ਅਸਹਿ ਜ਼ੁਲਮ ਕਰਕੇ ਸ਼ਹੀਦ ਕਰ ਦਿੱਤਾ ।ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦਾ ਇਹ ਵਰਤਾਰਾ ਹਮੇਸ਼ਾਂ ਲਈ ਸਿੱਖ ਕੌਮ ਦੇ ਬਾਸ਼ਿੰਦਿਆਂ ਨੂੰ ਸਿਦਕਦਿਲੀ, ਦਲੇਰੀ ਅਤੇ ਗੁਰੂ ਪਿਆਰ ਦੀ ਅਨੋਖੀ ਦਾਸਤਾਨ ਦੇ ਭਾਈਵਾਲ ਬਣਨ ਦੀ ਪ੍ਰੇਰਨਾ ਦਿੰਦਾ ਰਹੇਗਾ । ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਤੋਂ ਸਿੱਖ ਨੌਜੁਆਨੀ ਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ।ਇਸ ਮੌਕੇ ਭਾਈ ਗੁਰਦੀਪ ਸਿੰਘ, ਭਾਈ ਸਰਜੰਤ ਸਿੰਘ, ਭਾਈ ਕੜਾਕਾ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਹਰਵੰਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਰਣਵੀਰ ਸਿੰਘ, ਭਾਈ ਮਨਜੀਤ ਸਿੰਘ, ਪ੍ਰੋਫੈਸਰ ਹਰਸਿਮਰਨ ਸਿੰਘ, ਭਾਈ ਗੁਰਬਚਨ ਸਿੰਘ ਸੰਗਰੂਰ, ਭਾਈ ਜਗਜੀਵਨ ਸਿੰਘ , ਭਾਈ ਦਵਿੰਦਰ ਸਿੰਘ ਰੁੜਕਾ,ਆਦਿ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.