IMG-LOGO
ਹੋਮ ਪੰਜਾਬ, ਵਿਰਾਸਤ, ਤੀਜੇ ਪਾਤਸ਼ਾਹ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ...

ਤੀਜੇ ਪਾਤਸ਼ਾਹ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਹੋਈ ਇਕੱਤਰਤਾ

Admin User - Jul 07, 2024 08:55 PM
IMG

.

ਅੰਮ੍ਰਿਤਸਰ, 7 ਜੁਲਾਈ- ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾ ਅਨੁਸਾਰ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਦੇ ਉਪਰਾਲੇ ਨਾਲ ਇਲਾਕੇ ਭਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਸਾਬਕਾ ਕੈਬਿਨੇਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਸਮੇਤ ਇਲਾਕੇ ਮੋਹਤਬਰ ਤੇ ਅਹੁਦੇਦਾਰ ਵੱਡੀ ਗਿਣਤੀ ਵਿਚ ਹਾਜ਼ਰ ਹੋਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤੀਜੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ਤੇ ਮਨਾਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਇਲਾਕੇ ਭਰ ਦੀਆਂ ਸੰਗਤਾਂ ਨਾਲ ਇਕੱਤਰਤਾ ਕਰਨ ਉਪਰੰਤ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਦੀ 450 ਸਾਲਾ ਸ਼ਤਾਬਦੀ ਜੋ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ ਉਸ ਵਿੱਚ ਇਲਾਕੇ ਹਲਕਾ ਅਟਾਰੀ ਦੀਆਂ ਸੰਗਤਾਂ ਵੱਲੋਂ ਵੱਧ ਚੜ੍ਹ ਕੇ ਹਰੇਕ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਤਾਬਦੀ ਸਬੰਧੀ ਧਾਰਮਿਕ ਸਮਾਗਮ ਜੋ ਗੁਰਦੁਆਰਾ ਸੰਨ ਸਾਹਿਬ ਵਿਖੇ ਕਰਵਾਏ ਜਾਣਗੇ ਉਸ ਵਿੱਚ ਵੀ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸ਼ਤਾਬਦੀ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮਹਾਨ ਵਿਸ਼ਾਲ ਨਗਰ ਕੀਰਤਨ ਵੱਖ ਵੱਖ ਧਾਰਮਿਕ ਅਸਥਾਨਾਂ ਤੋਂ ਸਜਾਉਣ ਦਾ ਫੈਸਲਾ ਲੈਂਦਿਆਂ ਪਹਿਲਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਤੋਂ 1 ਸਤੰਬਰ ਨੂੰ ਸਜਾਇਆ ਜਾਵੇਗਾ। ਉਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਤੇ 31 ਅਗਸਤ ਦੀ ਰਾਤ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਮਹਾਨ ਧਾਰਮਿਕ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾ ਸੰਗਤਾਂ ਨੂੰ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਮੈਂਬਰ ਸ. ਮਗਵਿੰਦਰ ਸਿੰਘ ਖਾਪੜਖੇੜੀ ਤੋਂ ਇਲਾਵਾ  ਸ. ਰਾਜਿੰਦਰ ਸਿੰਘ ਰੂਬੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਬਾਬਾ ਅਵਤਾਰ ਸਿੰਘ, ਮੈਨਜਰ ਹਰਵਿੰਦਰ ਸਿੰਘ ਵੇਰਕਾ, ਮੈਨੇਜਰ ਸ. ਹਰਜੀਤ ਸਿੰਘ ਮੋਦੇ, ਸਾਬਕਾ ਸਰਪੰਚ ਸ. ਹੀਰਾ ਸਿੰਘ, ਸਰਪੰਚ ਸ. ਦਿਆਲ ਸਿੰਘ, ਪ੍ਰਧਾਨ ਸ. ਗੁਰਦਿਆਲ ਸਿੰਘ, ਸ. ਮੁਖਤਾਰ ਸਿੰਘ ਚੱਕੀ ਵਾਲੇ, ਸ. ਪ੍ਰਤਾਪ ਸਿੰਘ, ਸ. ਸਾਹਿਬ ਸਿੰਘ, ਸ. ਜਗਤਾਰ ਸਿੰਘ, ਸ. ਹੀਰਾ ਸਿੰਘ ਖੂਹੀ ਵਾਲਾ, ਜੱਥੇਦਾਰ ਕੁਲਦੀਪ ਸਿੰਘ, ਸ. ਗੁਰਵਿੰਦਰ ਸਿੰਘ, ਡਾਕਟਰ ਸ. ਸੁਖਦੇਵ ਸਿੰਘ, ਜੱਥੇਦਾਰ ਕੁਲਵੰਤ ਸਿੰਘ, ਸ. ਬਲਕਾਰ ਸਿੰਘ, ਪ੍ਰਧਾਨ ਸ. ਬਲਵਿੰਦਰ ਸਿੰਘ ਪਿੰਡ ਧੱਤਲ, ਸ. ਵਿਰਸਾ ਸਿੰਘ, ਸ. ਮਹਿਲ ਸਿੰਘ, ਸਰਪੰਚ ਸ. ਪ੍ਰੇਮ ਸਿੰਘ ਸ਼ਾਹ ਤਾਜੇਚਕ, ਸ. ਅਮਨਦੀਪ ਸਿੰਘ ਸਰਪੰਚ ਕੋਟਲੀ ਨਸੀਰ ਖਾਂ, ਰਾਮੂਵਾਲ ਤੋੰ ਸ. ਜਤਿੰਦਰ ਸਿੰਘ, ਕਵੀਸ਼ਰ ਜੱਥਾ ਭਾਈ ਸਤਨਾਮ ਸਿੰਘ ਬੱਲੋਵਾਲੀਆ, ਢਾਡੀ ਜੱਥਾ ਭਾਈ ਗੁਰਪ੍ਰੀਤ ਸਿੰਘ ਭੰਗੂ ਆਦਿ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.