IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਵਿਦੇਸ਼ ਤੋਂ ਸਾਹਮਣੇ ਆਈ ਦੁਖਦਾਈ ਖਬਰ; ਕੈਨੇਡਾ 'ਚ ਸੜਕ ਹਾਦਸੇ...

ਵਿਦੇਸ਼ ਤੋਂ ਸਾਹਮਣੇ ਆਈ ਦੁਖਦਾਈ ਖਬਰ; ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ 22 ਸਾਲਾਂ ਨੌਜਵਾਨ ਪੁੱਤਰ ਦੀ ਮੌਤ

Admin User - Jul 09, 2024 01:42 PM
IMG

---------------------------------------------------

ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਕੈਨੇਡਾ 'ਚ ਸੜਕ ਹਾਦਸੇ 'ਚ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 22 ਸਾਲਾ ਜਤਨਪ੍ਰੀਤ ਸਿੰਘ ਵਜੋਂ ਹੋਈ ਹੈ ਜੌ ਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਤਨਪ੍ਰੀਤ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਂਬਰਾਂ ਦਾ ਬੂਰਾ ਹਾਲ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਤਨਪ੍ਰੀਤ ਸਿੰਘ ਬੀਤੇ ਦਿਨ ਕੰਮ ਤੋਂ ਘਰ ਪਰਤ ਰਿਹਾ ਸੀ ਕਿ ਅਚਾਨਕ ਸੜਕ ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕੈਨੇਡਾ ਦੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਪਰ ਬੀਤੀ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਤਨਪ੍ਰੀਤ ਸਿੰਘ ਦੇ ਪਿਤਾ ਕੁਲਦੀਪ ਸਿੰਘ ਵੀ ਇਨ੍ਹੀਂ ਦਿਨੀਂ ਕੈਨੇਡਾ ਵਿੱਚ ਰਹਿ ਰਹੇ ਹਨ। ਕੁਲਦੀਪ ਨੂੰ ਆਪਣੇ ਇਕਲੌਤੇ ਪੁੱਤਰ ਦੀ ਮੌਤ ਦਾ ਗਹਿਰਾ ਸਦਮਾ ਲੱਗਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.