IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਵਿਦੇਸ਼ ਤੋਂ ਸਾਹਮਣੇ ਆਈ ਇਕ ਹੋਰ ਮੰਦਭਾਗੀ ਖ਼ਬਰ: ਦੁਬਈ 'ਚ...

ਵਿਦੇਸ਼ ਤੋਂ ਸਾਹਮਣੇ ਆਈ ਇਕ ਹੋਰ ਮੰਦਭਾਗੀ ਖ਼ਬਰ: ਦੁਬਈ 'ਚ 20 ਸਾਲਾਂ ਪੰਜਾਬੀ ਨੌਜਵਾਨ ਦੀ ਹੱਤਿਆ; ਮਾਪਿਆਂ ਦਾ ਇਕਲੌਤੇ ਪੁੱਤਰ ਸੀ ਮਨਜੋਤ

Admin User - Jul 10, 2024 11:48 AM
IMG

---------------------------------------------------

ਰਾਏਕੋਟ: ਨੇੜਲੇ ਪਿੰਡ ਲੋਹਟਬੱਦੀ ਦੇ ਰਹਿਣ ਵਾਲੇ ਇੱਕ ਗਰੀਬ ਦਲਿਤ ਪਰਿਵਾਰ ਦੇ ਇਕਲੌਤੇ ਪੁੱਤਰ ਦਾ ਦੁਬਈ ਵਿੱਚ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਮਨਜੋਤ ਸਿੰਘ (20) ਦੇ ਪਿਤਾ ਦਿਲਬਾਗ ਸਿੰਘ, ਚਚੇਰੇ ਭਰਾ ਹਰਜੋਤ ਸਿੰਘ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਉਨ੍ਹਾਂ ਨੇ ਕਰਜ਼ਾ ਚੁੱਕ ਕੇ ਇਕ ਸਾਲ ਪਹਿਲਾਂ ਹੀ ਆਪਣੇ ਇਕਲੌਤੇ ਪੁੱਤਰ ਨੂੰ ਦੁਬਈ ਭੇਜਿਆ ਸੀ ਪਰ ਉਥੇ ਉਸ ਦਾ ਕਤਲ ਕਰ ਦਿੱਤਾ ਗਿਆ।

ਉਥੇ ਰਹਿੰਦਿਆਂ ਇਕ ਲੜਕੇ ਦੀ ਪਾਕਿਸਤਾਨੀ ਲੜਕਿਆਂ ਨਾਲ ਲੜਾਈ ਹੋ ਗਈ ਸੀ, ਜਿਸ ਦੌਰਾਨ ਉਕਤ ਪਾਕਿਸਤਾਨੀ ਲੜਕਿਆਂ ਵੱਲੋਂ ਮਨਜੋਤ ਤੇ ਉਸ ਦੇ ਸਾਥੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਮਨਜੋਤ ਦੀ ਮੌਤ ਹੋ ਗਈ ਅਤੇ ਦੂਜੇ ਲੜਕੇ ਦਾ ਇਲਾਜ ਚੱਲ ਰਿਹਾ ਹੈ। ਮਨਜੋਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਨੰਬਰਦਾਰ ਆਤਮਾ ਸਿੰਘ ਨੇ ਸੰਸਦ ਮੈਂਬਰ ਡਾ: ਅਮਰ ਸਿੰਘ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੇ ਇਹ ਮਾਮਲਾ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਦੁਬਈ ਦੇ ਰਾਜਦੂਤ ਦੇ ਧਿਆਨ ਵਿਚ ਲਿਆਂਦਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਨਜੋਤ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਿੰਡ ਲਿਆਂਦਾ ਜਾਵੇ ਤਾਂ ਜੋ ਉਸ ਦੇ ਮਾਪੇ ਉਸ ਦਾ ਅੰਤਿਮ ਸੰਸਕਾਰ ਕਰ ਸਕਣ। ਉਨ੍ਹਾਂ ਪਰਿਵਾਰ ਦੀ ਆਰਥਿਕ ਮਦਦ ਦੀ ਵੀ ਮੰਗ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.