IMG-LOGO
ਹੋਮ ਰਾਸ਼ਟਰੀ: 🔵 ਵੱਡੀ ਖ਼ਬਰ: ਪੱਛਮੀ ਬੰਗਾਲ ਸਰਕਾਰ ਦੀ ਪਟੀਸ਼ਨ ਨੂੰ ਸੁਪਰੀਮ...

🔵 ਵੱਡੀ ਖ਼ਬਰ: ਪੱਛਮੀ ਬੰਗਾਲ ਸਰਕਾਰ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਠਹਿਰਾਇਆ ਸਹੀ; 13 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

Admin User - Jul 10, 2024 12:45 PM
IMG

---------------------------------------------------

ਮਮਤਾ ਸਰਕਾਰ ਨੇ ਪੱਛਮੀ ਬੰਗਾਲ ਵਿੱਚ ਸੀਬੀਆਈ ਜਾਂਚ ਖ਼ਿਲਾਫ਼ 1 ਮਈ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਜਿਸਤੇ ਅਦਾਲਤ ਨੇ 8 ਮਈ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਯਾਨੀ 10 ਜੁਲਾਈ ਨੂੰ ਅਦਾਲਤ ਨੇ ਪਟੀਸ਼ਨ ਤੇ ਸੁਣਵਾਈ ਕਰਦਿਆਂ,  ਜਸਟਿਸ ਬੀਆਰ ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕੇਂਦਰ ਸਰਕਾਰ ਦੀ, ਇਸ ਅਰਜ਼ੀ ਵਿਰੁੱਧ ਬਰਕਰਾਰ ਨਾ ਰੱਖਣ ਵਾਲੀ ਦਲੀਲ ਨੂੰ ਰੱਦ ਕਰ ਦਿੱਤਾ ਹੈ।

ਅਦਾਲਤ ਨੇ ਕਿਹਾ- ਬੰਗਾਲ ਸਰਕਾਰ ਨੇ ਕਾਨੂੰਨੀ ਪਹਿਲੂ ਉਠਾਇਆ ਹੈ, ਜਿਸ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਗਸਤ ਨੂੰ ਕਰੇਗੀ। ਇਸ ਦੇ ਨਾਲ ਹੀ ਬੈਂਚ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਸੀਬੀਆਈ ਜਾਂਚ ਲਈ ਦਿੱਤੀ ਗਈ ਇਜਾਜ਼ਤ ਵਾਪਸ ਲੈ ਲਈ ਹੈ, ਤਾਂ ਫਿਰ ਏਜੰਸੀ ਉੱਥੇ ਕੇਸ ਕਿਉਂ ਦਰਜ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.