ਤਾਜਾ ਖਬਰਾਂ
.
ਅੰਮ੍ਰਿਤਸਰ: ਹੁਣ ਜਲਦ ਹੀ ਲੋਕ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਆਨੰਦ ਕਾਰਜ (ਸਿੱਖ ਧਰਮ ਵਿੱਚ ਵਿਆਹ) ਦੇ ਦ੍ਰਿਸ਼ ਨਹੀਂ ਦੇਖ ਸਕਣਗੇ। ਇਹ ਦ੍ਰਿਸ਼ ਇੱਕ ਫਰਜ਼ੀ ਗੁਰਦੁਆਰਾ ਸਾਹਿਬ ਵਿੱਚ ਸ਼ੂਟ ਕੀਤੇ ਜਾਦੇ ਸਨ, ਪਰ ਮੋਹਾਲੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਸਿੱਖਾਂ ਦੇ ਸਰਵਉੱਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਨੂੰ ਗਲਤ ਕਰਾਰ ਦਿੱਤਾ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਤੋਂ ਰਿਪੋਰਟ ਮੰਗੀ ਹੈ। ਜਿਸ ਤੋਂ ਬਾਅਦ ਇਸ ਸਬੰਧੀ ਅਕਾਲ ਤਖ਼ਤ ਤੋਂ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਇਸ ਤੋਂ ਪਹਿਲਾਂ ਮੈਰਿਜ ਪੈਲੇਸਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਜਾਣ 'ਤੇ ਪਾਬੰਦੀ ਲੱਗੀ ਹੋਈ ਸੀ।
ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਟੀਵੀ ਸੀਰੀਅਲ ਉਡਾਰੀਆਂ ਦੀ ਸ਼ੂਟਿੰਗ ਮੋਹਾਲੀ ਵਿੱਚ ਚੱਲ ਰਹੀ ਸੀ। ਜਿਸ ਵਿੱਚ ਨਕਲੀ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ। ਜਿਵੇਂ ਹੀ ਨਿਹੰਗਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਹੰਗਾਮਾ ਮਚਾ ਦਿੱਤਾ ਅਤੇ ਸ਼ੂਟਿੰਗ ਬੰਦ ਕਰਵਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਉੱਥੇ ਆ ਕੇ ਮਾਮਲਾ ਸ਼ਾਂਤ ਕੀਤਾ।
Get all latest content delivered to your email a few times a month.