IMG-LOGO
ਹੋਮ ਰਾਸ਼ਟਰੀ: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਨੂੰ ਗਹਿਰਾ ਸਦਮਾ, ਮਾਤਾ ਦਾ...

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਨੂੰ ਗਹਿਰਾ ਸਦਮਾ, ਮਾਤਾ ਦਾ ਹੋਇਆ ਦਿਹਾਂਤ

Admin User - Jul 10, 2024 05:22 PM
IMG

.

ਹਰਿਆਣਾ ਦੇ  ਸਾਬਕਾ ਖੇਡ ਮੰਤਰੀ ਅਤੇ ਪਿਹੋਵਾ ਦੇ ਵਿਧਾਇਕ ਸੰਦੀਪ ਸਿੰਘ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਮਾਤਾ ਦਲਜੀਤ ਕੌਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈ। ਦੱਸ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਦੀ ਮਾਤਾ ਦਲਜੀਤ ਕੌਰ ਦੀ ਸਿਹਤ ਬੁੱਧਵਾਰ ਸਵੇਰੇ ਅਚਾਨਕ ਵਿਗੜ ਗਈ। ਜਿਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਦੋਂ ਤੱਕ ਉਹ ਉੱਥੇ ਉਨ੍ਹਾਂ ਨੂੰ ਲੈ ਕੇ ਪਹੁੰਚੇ, ਉਸ ਦੀ ਮੌਤ ਹੋ ਚੁੱਕੀ ਸੀ।

ਹਸਪਤਾਲ 'ਚ ਡਾਕਟਰਾਂ ਨੇ ਚੈੱਕਅਪ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦਲਜੀਤ ਕੌਰ ਦੀ ਉਮਰ 62 ਸਾਲ ਸੀ। ਉਹ ਅੱਜ ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਸੀ। ਸਵੇਰੇ ਕਰੀਬ ਸਾਢੇ ਅੱਠ ਵਜੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ ਸ਼ਾਹਬਾਦ ਮਾਰਕੰਡਾ ਦੇ ਬਰਾੜਾ ਰੋਡ 'ਤੇ ਗੁਰਦੁਆਰਾ ਮੰਜੀ ਸਾਹਿਬ ਨੇੜੇ ਸਥਿਤ ਸਵਰਗ ਧਾਮ ਵਿਖੇ ਸ਼ਾਮ 5:30 ਵਜੇ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.