IMG-LOGO
ਹੋਮ ਪੰਜਾਬ: ਏ.ਡੀ.ਸੀ. ਵੱਲੋਂ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

Admin User - Jul 10, 2024 07:30 PM
IMG

.

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

 

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰ: 04, ਨੇੜੇ ਆਂਧਰਾ ਬੈਂਕ, ਪਿੰਡ ਕੁੰਬੜਾ, ਸੈਕਟਰ-68, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਮਿਸ ਪੂਨਮ ਰਾਣੀ ਪੁੱਤਰੀ ਸ੍ਰੀ ਪਰਮਜੀਤ ਸਿੰਘ ਵਾਸੀ ਮਕਾਨ ਨੰ:42, ਨੇੜੇ ਸਿੰਘ ਸ਼ਹੀਦਾ ਗੁਰਦੁਵਾਰਾ, ਪਿੰਡ ਸੋਹਾਣਾ, ਸੈਕਟਰ-78, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 467/ਆਈ.ਸੀ. ਮਿਤੀ 22.11.2021 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 21.11.2026 ਤੱਕ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਐਕਟ/ਰੂਲਜ਼ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਜਿਨ੍ਹਾ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਪੱਤਰ ਮਿਤੀ 23-11-2021 ਰਾਹੀਂ ਹਦਾਇਤ ਕਰਨ ਦੇ ਬਾਵਜੂਦ ਵੀ (ਫਰਵਰੀ/2022 ਤੋਂ ਬਾਅਦ) ਰਿਪੋਰਟ ਜਮਾਂ ਨਹੀਂ ਕਰਵਾਈ ਗਈ, ਜਿਸ ਸਬੰਧੀ ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 28-07-2023 ਰਾਹੀਂ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾ ਨਾ ਭੇਜਣ ਕਾਰਨ ਨੋਟਿਸ ਜਾਰੀ ਕੀਤਾ ਗਿਆ ਸੀ।

 

ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੇ ਦਫਤਰੀ ਪਤੇ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਫਰਮ ਵੱਲੋਂ ਮਹੀਨਾਵਾਰ ਰਿਪੋਰਟ ਜਮ੍ਹਾਂ ਨਹੀਂ ਕਰਵਾਈ ਗਈ ਹੈ, ਜਿਸ ਦੇ ਮੱਦੇਨਜ਼ਰ ਦਫਤਰੀ ਪਤੇ ਅਤੇ ਪਾਰਟਨਰਾਂ ਦੇ ਰਿਹਾਇਸ਼ੀ ਪਤੇ ਉੱਤੇ ਨੋਟਿਸ ਪੱਤਰ ਮਿਤੀ 30-08-2023 ਜਾਰੀ ਕੀਤਾ ਗਿਆ ਪ੍ਰੰਤੂ ਅਜੇ ਤੱਕ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ। ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਮਿਤੀ 10-06-2024 ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। 

 ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵਧੀਕ ਜ਼ਿਲ੍ਹਾ ਮੈਜਿਸਟਰਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ  ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰ: 04, ਨੇੜੇ ਆਂਧਰਾ ਬੈਂਕ, ਪਿੰਡ ਕੁੰਬੜਾ, ਸੈਕਟਰ-68, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰ: 467/ਆਈ.ਸੀ. ਮਿਤੀ 22.11.2021 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

 

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ਼/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.